ਫਰੀਦਕੋਟ ਦੀ ਪੁਲਸ ਨੇ ਸ਼ਰਾਬ ਵੇਚਣ ਦੇ ਧੰਦੇ ਦਾ ਕੀਤਾ ਪਰਦਾਫਾਸ਼

01/06/2020 6:15:41 PM

ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਪੁਲਸ ਨੇ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਣ ਦੇ ਧੰਦੇ ਦਾ ਪਰਦਾਫਾਸ਼ ਕਰਦੇ ਹੋਏ 402 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਸ਼ਰਾਬ ਨਾਕੇਬੰਦੀ ਦੌਰਾਨ ਪਿੰਡ ਰੱਤੀਰੋੜੀ ਕੋਲੋਂ ਕੈਂਟਰ ਅਤੇ ਕਾਰ ਨੂੰ ਰੋਕ ਕੇ ਬਰਾਮਦ ਕੀਤੀ ਹੈ। ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੁਲਸ ਨੇ ਨਾਕੇਬੰਦੀ ਦੌਰਾਨ ਕਾਰ ਅਤੇ ਕੈਂਟਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਨ੍ਹਾਂ ਦੇ ਡਰਾਈਵਰ ਪੁਲਸ ਨੂੰ ਦੇਖ ਵਾਹਨ ਛੱਡ ਮੌਕੇ ਤੋਂ ਫਰਾਰ ਹੋ ਗਏ। 

ਪੁਲਸ ਨੇ ਦੱਸਿਆ ਕਿ ਇਹ ਸ਼ਰਾਬ ਸੰਦੀਪ ਸਿੰਘ ਅਤੇ ਗੁਰਜੰਟ ਸਿੰਘ ਨੇ ਮੰਗਵਾਈ ਸੀ, ਜੋ ਗੈਰਕਾਨੂੰਨੀ ਤਰੀਕੇ ਨਾਲ ਅੱਗੇ ਹੋਰ ਲੋਕਾਂ ਨੂੰ ਸਸਤੇ ਭਾਅ ਵੇਚਦੇ ਸਨ। ਪੁਲਸ ਨੇ ਦੋਵਾਂ ਨੌਜਵਾਨਾਂ ਅਤੇ ਅਣਪਛਾਤੇ ਡਰਾਈਵਰਾਂ ਖਿਲਾਫ਼ ਮਾਮਲਾ ਦਰਜ ਕਰਕੇ ਸ਼ਰਾਬ ਅਤੇ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ। 
 

rajwinder kaur

This news is Content Editor rajwinder kaur