ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੁੱਲ੍ਹਣ ਦਾ ਸਮਾਂ ਨਿਰਧਾਰਤ

02/22/2018 4:25:32 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਆਬਕਾਰੀ ਅਤੇ ਕਰ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਸੂਚਨਾ ਦਿੱਤੀ ਹੈ ਕਿ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੁਲਣ ਦਾ ਸਮਾਂ ਨਿਰਧਾਰਤ ਕੀਤਾ ਹੋਇਆ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਠੇਕੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਰਾਤ 11 ਵਜੇ ਤੱਕ ਹੈ। ਜੇਕਰ ਕੋਈ ਇਸ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ 'ਚ ਠੇਕੇ ਖੋਲ੍ਹਦਾ ਹੈ ਤਾਂ ਇਸ ਸਬੰਧੀ ਵਿਭਾਗ ਦੇ ਦਫਤਰ 'ਚ ਸ਼ਿਕਾਇਤ ਦਰਜ ਕੀਤੀ ਜਾਵੇਗੀ।