ਸੀ. ਆਈ. ਏ. ਸਟਾਫ ਵੱਲੋਂ 150 ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ
Saturday, Feb 16, 2019 - 05:40 PM (IST)
ਬਰਨਾਲਾ— ਬਰਨਾਲਾ ਪੁਲਸ ਦੇ ਸੀ. ਆਈ. ਏ. ਸਟਾਫ ਨੇ ਕਸਬਾ ਧਨੌਲਾ ਨੇੜੇ ਇਕ ਕੈਂਟਰ 'ਚੋਂ 150 ਪੇਟੀਆਂ ਹਰਿਆਣਾ ਮਾਰਕਾ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਪੁਲਸ ਨੇ 2 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਵੀ ਕੀਤਾ ਹੈ। ਪੁਲਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
