ਪੰਜਾਬ ’ਚ ਸਾਰੇ ਮਾਫੀਆਂ ਖ਼ਤਮ ਕਰ ਇਮਾਨਦਾਰੀ ਨਾਲ ਸੂਬੇ ਦਾ ਖਜ਼ਾਨਾ ਭਰਿਆ ਜਾਵੇਗਾ : ਹਰਪਾਲ ਚੀਮਾ

04/24/2022 5:24:26 PM

ਦਿੜ੍ਹਬਾ ਮੰਡੀ ( ਅਜੈ ) : ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਮਿਲਕੇ ਸੂਬੇ ਅੰਦਰ ਹਰ ਤਰ੍ਹਾਂ ਦੇ ਮਾਫੀਆਂ ਨੂੰ ਵਡਾਵਾ ਦਿੱਤਾ ਹੈ, ਜਿਸ ਨਾਲ ਜਿੱਥੇ ਸੂਬੇ ਦੇ ਲੋਕਾਂ ਦੀ ਬੂਰੀ ਤਰ੍ਹਾਂ ਲੁੱਟ-ਘਸੁੱਟ ਹੋਈ ਹੈ, ਉਥੇ ਸਰਕਾਰੀ ਖਜ਼ਾਨੇ ਨੂੰ ਵੀ ਭਾਰੀ ਚੂੰਨਾ ਲੱਗਿਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਹਰ ਤਰ੍ਹਾਂ ਦੇ ਮਾਫੀਆ ਰਾਜ ਨੂੰ ਖਤਮ ਕਰਕੇ ਸਰਕਾਰੀ ਖਜ਼ਾਨਾ ਭਰਿਆ ਜਾਵੇਗਾ। ਉਸ ਤੋਂ ਬਾਅਦ ਉਹ ਪੈਸਾ ਲੋਕਾਂ ਦੀ ਭਲਾਈ ਲਈ ਇਸਤੇਮਾਲ ਹੋਵੇਗਾ।

ਇਹ ਵੀ ਪੜ੍ਹੋ : ਐਕਸ਼ਨ 'ਚ ਸਿੱਖਿਆ ਮੰਤਰੀ ਮੀਤ ਹੇਅਰ, 720 ਨਿੱਜੀ ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ

ਚੀਮਾ ਨੇ ਕਿਹਾ ਕਿ ਹਰ ਵਿਭਾਗ ਅੰਦਰ ਇਮਾਨਦਾਰੀ ਅਤੇ ਆਪਣੇ ਕੰਮ ਪ੍ਰਤੀ ਵਫਾਦਾਰੀ ਨਾਲ ਨਿਭਾਉਣ ਵਾਲੇ ਅਫਸਰ ਤੇ ਅਧਿਕਾਰੀ ਤਾਇਨਾਤ ਕੀਤੇ ਜਾ ਰਹੇ ਹਨ। ਉਨ੍ਹਾਂ ਨਵੇਂ ਪੇਸ਼ ਹੇਣ ਵਾਲੇ ਬਜਟ ਬਾਰੇ ਪੁੱਛੇ ਸਵਾਲ ਤੇ ਕਿਹਾ ਕਿ ਸਾਲ 2022-23 ਦਾ ਬਜਟ ਸੋਚ ਸਮਝ ਕੇ ਅਤੇ ਲੋਕ ਹਿੱਤ ਵਿੱਚ ਤਿਆਰ ਕੀਤਾ ਜਾ ਰਿਹਾ ਹੈ। ਲੋਕ ਪਹਿਲਾਂ ਹੀ ਟੈਕਸਾਂ ਦੀ ਮਾਰ ਝੱਲ ਰਹੇ ਹਨ। ਇਸ ਕਰਕੇ ਪੰਜਾਬ ਦੇ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ, ਸਗੋਂ ਬਜਟ ਵਿੱਚ ਲੋਕਾਂ ਨੂੰ ਰਾਹਤ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕ ਹਿੱਤ ਫੈਸਲੇ ਲਏ ਜਾਣਗੇ। ਉਨ੍ਹਾਂ ਅਤੇ ਕਿਹਾ ਕਿ ਪੰਜਾਬ ਅੰਦਰ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਅਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਘੁਮਾਣ, ਮਨਿੰਦਰ ਘੁਮਾਣ, ਸੁਨੀਲ ਬਾਂਸਲ, ਸਿਮਰਨ ਘੁਮਾਣ ਅਤੇ ਇੰਦਰਜੀਤ ਸਰਮਾ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
 


Anuradha

Content Editor

Related News