ਵਿਧਾਇਕ ਅਮਿਤ ਰਤਨ ਦੀ ਗ੍ਰਿਫ਼ਤਾਰੀ ਤੋਂ ਬਾਅਦ PA ਨੂੰ ਲੈ ਕੇ ਚੌਕਸ ਹੋਏ ਮੰਤਰੀ, ਬਣਾਈ ਦੂਰੀ

03/07/2023 12:19:32 PM

ਚੰਡੀਗੜ੍ਹ/ਬਠਿੰਡਾ (ਰਮਨਦੀਪ ਸਿੰਘ) : ਬਠਿੰਡਾ ਦੇ ਵਿਧਾਇਕ ਅਮਿਤ ਰਤਨ ਦੀ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰੀ ਹੋਣ ਤੋਂ ਬਾਅਦ ਸੂਬੇ ਦੇ ਨਾ ਸਿਰਫ਼ ਸਾਰੇ ਵਿਧਾਇਕ, ਸਗੋਂ ਮੰਤਰੀ ਵੀ ਚੌਕਸ ਹੋ ਗਏ ਹਨ। ਵਿਧਾਇਕ ਅਮਿਤ ਰਤਨ ਤੋਂ ਪਹਿਲਾਂ ਉਨ੍ਹਾਂ ਦੇ ਪੀ. ਏ. ਦੇ ਤੌਰ ’ਤੇ ਕੰਮ ਕਰ ਰਹੇ ਉਨ੍ਹਾਂ ਦੇ ਨਜ਼ਦੀਕੀ ਦੋਸਤ ਰਿਸ਼ਮ ਗੋਇਲ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਦੀ ਰਿਸ਼ਵਤ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਜਾਂਚ ਅੱਗੇ ਵਧੀ ਅਤੇ ਮੁੱਖ ਮੰਤਰੀ ਨੂੰ ਤੱਥਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਉਸ ਤੋਂ ਬਾਅਦ ਵਿਧਾਇਕ ਵੀ ਨੱਪੇ ਗਏ। ਇਸ ਤੋਂ ਪਹਿਲਾਂ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵੀ ਉਨ੍ਹਾਂ ਦੇ ਸਾਬਕਾ ਪੀ. ਏ. ਸ਼ਾਮਲ ਰਹੇ ਸਨ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਵਲੋਂ ਵੀ ਖੁੱਲ੍ਹੇ ਤੌਰ ’ਤੇ ਕਿਹਾ ਗਿਆ ਸੀ ਕਿ ਕਿਸੇ ਵੀ ਰਿਸ਼ਤੇਦਾਰ ਜਾਂ ਨਜ਼ਦੀਕੀ ਨੂੰ ਪੀ. ਏ. ਦੇ ਤੌਰ ’ਤੇ ਨਾ ਰੱਖਿਆ ਜਾਵੇ।

ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਵੱਡੀ ਵਾਰਦਾਤ, 1200 ਰੁਪਏ ਬਦਲੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਹੁਣ ਆਲਮ ਇਹ ਹੈ ਕਿ ਕੁਝ ਮੰਤਰੀਆਂ ਦੇ ਨਾਲ ਲਗਾਤਾਰ ਦਿਸਣ ਵਾਲੇ ਉਨ੍ਹਾਂ ਦੇ ਖ਼ਾਸ ਦੋਸਤ, ਜੋ ਕਿ ਉਨ੍ਹਾਂ ਦੇ ਨਾਲ ਓ. ਐੱਸ. ਡੀ. ਜਾਂ ਪੀ. ਏ. ਦੇ ਤੌਰ ’ਤੇ ਕੰਮ ਕਰ ਰਹੇ ਸਨ, ਵਿਧਾਇਕ ਅਮਿਤ ਰਤਨ ਦੀ ਘਟਨਾ ਤੋਂ ਬਾਅਦ ਤੋਂ ਮੰਤਰੀਆਂ ਦੇ ਆਸ-ਪਾਸ ਦਿਸਣੇ ਬੰਦ ਹੋ ਗਏ ਹਨ। ਇੱਥੋਂ ਤੱਕ ਕਿ ਕਈ ਵਿਧਾਇਕਾਂ ਨੇ ਵੀ ਆਪਣੇ ਪੀ. ਏ. ਤੋਂ ਦੂਰੀ ਬਣਾ ਕੇ ਰੱਖਣੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਬਹੁਤ ਜ਼ਿਆਦਾ ਵਿਸ਼ਵਾਸਪਾਤਰ ਬਣ ਕੇ ਗ਼ਲਤ ਫਾਇਦਾ ਨਾ ਚੁੱਕਿਆ ਜਾ ਸਕੇ। ਇਸ ਦਾ ਇਕ ਕਾਰਨ ਇਹ ਵੀ ਹੈ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਹੀਂ ਕਰਦੇ ਦਿਸੇ ਅਤੇ ਆਪਣੇ ਹੀ ਸਾਥੀ ਮੰਤਰੀ ਅਤੇ ਵਿਧਾਇਕ ਖ਼ਿਲਾਫ਼ ਵਿਜੀਲੈਂਸ ਨੂੰ ਕਾਰਵਾਈ ਕਰਨ ਦੀ ਖੁੱਲ੍ਹੀ ਛੋਟ ਦਿੱਤੀ।

ਇਹ ਵੀ ਪੜ੍ਹੋ- ਪ੍ਰੇਮੀ ਨਾਲ ਫ਼ਰਾਰ ਹੋਈ ਪਤਨੀ ਨੂੰ ਦਿੱਤੀ ਖ਼ੌਫਨਾਕ ਸਜ਼ਾ, ਕੁਹਾੜੀ ਨਾਲ ਵੱਢ ਕੇ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News