ਆਲ ਪਾਰਟੀ ਮੀਟਿੰਗ ਹੋਈ ਮੁਲਤਵੀ, ਵੜਿੰਗ ਬੋਲੇ, ਦੁਖ਼ਦ ਹੈ

06/04/2022 1:59:19 PM

ਚੰਡੀਗੜ੍ਹ (ਅਸ਼ਵਨੀ)- ਪੰਜਾਬ ਵਿਚ ਕਾਨੂੰਨ-ਵਿਵਸਥਾ ’ਤੇ ਉਠੇ ਸਵਾਲਾਂ ਨੂੰ ਲੈ ਕੇ ਹੋਣ ਵਾਲੀ ਆਲ ਪਾਰਟੀ ਮੀਟਿੰਗ ਸ਼ੁੱਕਰਵਾਰ ਨੂੰ ਅਚਾਨਕ ਮੁਲਤਵੀ ਕਰ ਦਿੱਤੀ ਗਈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ਦੁਖ਼ਦਾਈ ਦੱਸਦਿਆਂ ਕਿਹਾ ਕਿ ਮੁੱਢਲੀ ਸਹਿਮਤੀ ਤੋਂ ਬਾਅਦ ਵੀ ਸਿਆਸੀ ਦਲਾਂ ਨੇ ਆਲ ਪਾਰਟੀ ਮੀਟਿੰਗ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਅਤੇ ਵਿਗੜਦੀ ਕਾਨੂੰਨ ਵਿਵਸਥਾ ਦਾ ਮੁੱਦਾ ਬੜਾ ਅਹਿਮ ਹੈ ਅਤੇ ਇਸ ’ਤੇ ਛੇਤੀ ਹੀ ਕੋਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ ਪਰ ਦੁਖ਼ਦਾਈ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਮੀਟਿੰਗ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਸ ਲਈ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ’ਚ 45 ਗੈਂਗਸਟਰਾਂ ਸਰਗਰਮ, ਗਾਇਕਾਂ ਤੇ ਅਭਿਨੇਤਾਵਾਂ ਤੋਂ ਲੈ ਵੀ ਚੁੱਕੇ ਨੇ 10-10 ਲੱਖ ਦੀ ਰੰਗਦਾਰੀ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਰਵਸੰਮਤੀ ਨਾਲ ਭੇਜਿਆ ਜਾਵੇ ਲੋਕ ਸਭਾ 
ਉੱਧਰ, ਇਕ ਗੱਲਬਾਤ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਸਵ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਤਮਾਮ ਸਿਆਸੀ ਦਲ ਸਰਵਸੰਮਤੀ ਨਾਲ ਨਿਰਵਿਰੋਧ ਲੋਕ ਸਭਾ ਲਈ ਚੁਣਨ। ਇਹ ਗੱਲ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੋਕ ਸਭਾ ਦਾ ਉਮੀਦਵਾਰ ਬਣਾਏ ਜਾਣ ਸਬੰਧੀ ਕਹੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿਚ ਚੋਣ ਲੜਨ ਦੀ ਕੋਈ ਇੱਛਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਸਿਆਸੀ ਖਾਹਿਸ਼ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 2700 ਇੱਟਾਂ ਦੇ ਭੱਠੇ ਅਗਸਤ ਤੋਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ, ਜਾਣੋ ਕਿਉਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News