ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਕਿਸਾਨੀ ਸੰਘਰਸ਼ ਵਿੱਚ ਪਾ ਰਹੀ ਹੈ ਵੱਡਾ ਯੋਗਦਾਨ

03/30/2021 10:53:45 AM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਰੋਸ ਧਰਨਿਆਂ ਦੌਰਾਨ ਹਰ ਵਰਗ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ । ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਪਿੱਛੇ ਨਹੀਂ ਰਹੀਆਂ ਅਤੇ ਉਹ ਵੀ ਕਿਸਾਨੀ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਕਰਾਂ ਤੇ ਹੈਲਪਰਾਂ ਦੇ ਜਥੇ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਜਾ ਰਹੇ ਹਨ ਤੇ ਕਿਸਾਨੀ ਸੰਘਰਸ਼ ਵਿੱਚ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ । 

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 10 ਜ਼ਿਲ੍ਹਿਆਂ ਦੀਆਂ ਵਰਕਰਾਂ ਅਤੇ ਦਿੱਲੀ ਵਿਖੇ ਲੱਗੇ ਧਰਨਿਆਂ ਵਿੱਚ ਪੁੱਜ ਚੁੱਕੀਆਂ ਹਨ। ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਹਰ ਸ਼ਨੀਵਾਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਜਥਾ ਦਿੱਲੀ ਜਾਣ ਲਈ ਰਵਾਨਾ ਹੁੰਦਾ ਹੈ ਅਤੇ ਸੋਮਵਾਰ ਨੂੰ ਵਾਪਸ ਆਉਂਦਾ ਹੈ। ਸਾਰੇ ਜ਼ਿਲ੍ਹਿਆਂ ਤੋਂ ਆਪਣੀ ਵਾਰੀ ਨਾਲ ਜਥੇ ਦਿੱਲੀ ਭੇਜੇ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼

ਜਗ ਬਾਣੀ ਨਾਲ ਗੱਲਬਾਤ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਵੀ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਵਿੱਚੋਂ ਹਨ। ਜੇਕਰ ਖੇਤੀ ਧੰਦਾ ਹੀ ਸਰਕਾਰ ਨੇ ਫੇਲ ਕਰ ਦਿੱਤਾ ਤਾਂ ਲੋਕ ਕਿਧਰ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਵਿੱਚ ਹਰੇਕ ਥਾਂ ਜਥੇਬੰਦੀ ਸ਼ਮੂਲੀਅਤ ਕਰਦੀ ਹੈ ਅਤੇ ਡਟ ਕੇ ਕਿਸਾਨਾਂ ਦਾ ਸਾਥ ਦੇਵੇਗੀ ।

ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ


rajwinder kaur

Content Editor

Related News