ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਖਿਲਾਫ਼ ਆਨਲਾਈਨ ਕੀਤਾ ਰੋਸ ਪ੍ਰਦਰਸ਼ਨ

Sunday, Jun 21, 2020 - 02:24 PM (IST)

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਆਗੂਆਂ ਨੇ ਸਰਕਾਰ ਖਿਲਾਫ਼ ਆਨਲਾਈਨ ਕੀਤਾ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ(ਸੁਖਪਾਲ ਢਿੱਲੋਂ/ ਪਵਨ ਤਨੇਜਾ) - ਆਂਗਣਵਾੜੀ ਇੰਪਲਾਇਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਗੂਆਂ ਨੇ ਆਪਣੇ ਘਰਾਂ ਵਿਚ ਰਹਿ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਇਹ ਮੰਗ ਕੀਤੀ ਕਿ ਪਿਛਲੇ 44 ਸਾਲਾਂ ਤੋਂ ਆਈ.ਸੀ.ਡੀ.ਐਸ. ਸਕੀਮ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੇਵਾ ਮੁਕਤੀ ਮੌਕੇ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਯੂਨੀਅਨ ਦੀਆਂ ਆਗੂਆਂ ਨੇ ਆਪਣੇ ਪਰਿਵਾਰਕ ਮੈਬਰਾਂ ਨੂੰ ਲੈ ਕੇ ਉਕਤ ਮੰਗ ਸਬੰਧੀ ਆਪਣੇ ਹੱਥਾਂ ਵਿਚ ਮਾਟੋ ਅਤੇ ਪੋਸਟਰ ਫੜ੍ਹੇ ਹੋਏ ਸਨ।

PunjabKesari

ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਅੱਜ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਖਿਲਾਫ਼ ਸ਼ੋਸ਼ਲ ਮੀਡੀਆ ਰਾਂਹੀ ਆਨਲਾਇਨ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਸੇ ਦੌਰਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗਗਨ ਮੱਲਣ, ਕਿਰਨਦੀਪ ਕੌਰ ਭੰਗਚੜੀ, ਓਕਾਰ ਕੌਰ ਮਲੋਟ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਬਲਜਿੰਦਰ ਕੌਰ ਖੱਪਿਆਂਵਾਲੀ, ਸੰਦੀਪ ਕੌਰ ਝੁੱਗੇ, ਰਾਜਪਾਲ ਕੌਰ ਚੜੇਵਾਨ, ਹਰਪ੍ਰੀਤ ਕੌਰ ਬਧਾਈੇ, ਨਿਦਰ ਕੌਰ ਕੋਟਲੇ, ਵੀਰਪਾਲ ਕੌਰ ਬੀਦੋਵਾਲੀ ਆਦਿ ਆਗੂਆਂ ਨੇ ਵੀ ਸਰਕਾਰ ਦੇ ਖਿਲਾਫ ਆਪਣੇ ਘਰਾਂ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਸੇਵਾ ਮੁਕਤੀ ਸਮੇਂ ਵਰਕਰਾਂ ਤੇ ਹੈਲਪਰਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇ।

PunjabKesari

PunjabKesari

PunjabKesari

PunjabKesari


author

Harinder Kaur

Content Editor

Related News