ਨਾਬਾਲਗ ਕੁੜੀ ਵੱਲੋਂ ਖੁਦਕੁਸ਼ੀ, ਸਮਲਿੰਗੀ ਵਿਆਹ ਲਈ ਦਬਾਅ ਪਾਉਣ ਦੇ ਦੋਸ਼

Monday, Nov 02, 2026 - 02:32 PM (IST)

ਨਾਬਾਲਗ ਕੁੜੀ ਵੱਲੋਂ ਖੁਦਕੁਸ਼ੀ, ਸਮਲਿੰਗੀ ਵਿਆਹ ਲਈ ਦਬਾਅ ਪਾਉਣ ਦੇ ਦੋਸ਼

ਲੁਧਿਆਣਾ(ਰਾਜ): ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 15 ਸਾਲਾ ਨਾਬਾਲਗ ਕੁੜੀ ਨੇ ਮਾਨਸਿਕ ਤੌਰ 'ਤੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਕੁੜੀ 'ਤੇ ਲਗਾਤਾਰ ਸਮਲਿੰਗੀ ਵਿਆਹ ਲਈ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਉਹ ਕਾਫੀ ਸਮੇਂ ਤੋਂ ਮਾਨਸਿਕ ਤਸ਼ੱਦਦ 'ਚੋਂ ਗੁਜ਼ਰ ਰਹੀ ਸੀ। ਇਸ ਤੋਂ ਤੰਗ ਆ ਕੇ ਉਸਨੇ ਇਹ ਖੌਫਨਾਕ ਕਦਮ ਚੁੱਕ ਲਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ

ਮ੍ਰਿਤਕ ਦੀ ਪਛਾਣ 15 ਸਾਲਾ ਗ੍ਰਿਤਿਕਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਇੱਕ ਕੁੜੀ ਈਸ਼ੂ, ਉਨ੍ਹਾਂ ਦੀ ਧੀ ਨੂੰ ਸਮਲਿੰਗੀ ਵਿਆਹ ਲਈ ਲਗਾਤਾਰ ਤੰਗ ਕਰ ਰਹੀ ਸੀ, ਜਿਸ ਕਾਰਨ ਉਸਨੇ ਇਹ ਭਿਆਨਕ ਕਦਮ ਚੁੱਕਿਆ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

ਮੁਕੱਦਮੇ ਸੰਬੰਧੀ ਜਾਣਕਾਰੀ ਦਿੰਦੇ ਹੋਏ, ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ 31 ਅਕਤੂਬਰ ਨੂੰ ਸ਼ਾਮ 5 ਵਜੇ ਦੇ ਕਰੀਬ, ਉਸਦੀ 15 ਸਾਲਾ ਧੀ, ਗ੍ਰਿਤਿਕਾ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਲਿਆ। ਪੀੜਤਾ ਦੇ ਪਿਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਬਾ ਕਿ ਦੋਸ਼ੀ ਈਸ਼ੂ ਉਸਦੀ ਨਾਬਾਲਗ ਧੀ ਨੂੰ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਕਰ ਰਹੀ ਸੀ ਕਿ ਉਸ ਨਾਲ ਸਮਲਿੰਗੀ ਵਿਆਹ ਕਰਵਾਏ। ਇਸ ਦਬਾਅ 'ਚ ਆ ਕੇ ਗ੍ਰਿਤਿਕਾ ਨੇ ਇਹ ਖੌਫਨਾਕ ਕਦਮ ਚੁੱਕਿਆ ।

ਇਹ ਵੀ ਪੜ੍ਹੋ-ਐਕਸਾਈਜ਼ ਵਿਭਾਗ ’ਚ ਠੇਕੇ ’ਤੇ ਤਾਇਨਾਤ ਮੁਲਾਜ਼ਮ ਦੀ ਦਰਦਨਾਕ ਮੌਤ

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਸ ਨੇ ਨਾਬਾਵਗ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ, ਦੋਸ਼ੀ ਈਸ਼ੂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਸਮੇਤ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਸੱਚਾਈ ਦਾ ਪਰਦਾਫਾਸ਼ ਕਰਨ ਲਈ ਦੋਵਾਂ ਵਿਚਕਾਰ ਗੱਲਬਾਤ ਅਤੇ ਮੋਬਾਈਲ ਫੋਨ ਦੇ ਵੇਰਵਿਆਂ ਸਮੇਤ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News