ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਮਨਾਈ ਖੁਸ਼ੀ

Tuesday, Nov 24, 2026 - 04:59 PM (IST)

ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਮਨਾਈ ਖੁਸ਼ੀ

ਸਾਹਨੇਵਾਲ/ਕੁਹਾੜਾ (ਜਗਰੂਪ) : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਖੁਸ਼ੀ ਵਿਚ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਦੋਵੇਂ ਪਾਰਟੀਆਂ ਦੇ ਵਰਕਰਾਂ ਵੱਲੋਂ ਸਾਹਨੇਵਾਲ ਚੌਂਕ ਵਿਖੇ ਸਾਂਝੇ ਤੌਰ ’ਤੇ ਜਸ਼ਨ ਮਨਾਇਆ ਗਿਆ। ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕੱਠੇ ਹੋਏ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਪਟਾਕੇ ਚਲਾ ਕੇ ਗੱਠਜੋੜ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਰਕਰਾਂ ਨੇ ਇਕੱਠੇ ਹੋ ਕੇ ਖੁਸ਼ੀ ਸਾਂਝੀ ਕੀਤੀ ਅਤੇ ਗੱਠਜੋੜ ਨੂੰ ਲੈ ਕੇ ਉਤਸ਼ਾਹ ਦਿਖਾਇਆ। ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਸਾਂਝੀ ਮੌਜੂਦਗੀ ਦੌਰਾਨ ਚੌਂਕ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਰਿਹਾ।

ਇਸ ਮੌਕੇ ਮਾਸਟਰ ਸ਼ੋਕ ਕੁਮਾਰ, ਰਿਟਾਇਰਡ ਡੀਐੱਸਪੀ ਦਵਿੰਦਰ ਸਿੰਘ ਸੰਧੂ, ਗੁਰਦੀਪ ਸਿੰਘ ਕੋਹਲਾ, ਪ੍ਰਧਾਨ ਟਰੱਕ ਯੂਨੀਅਨ, ਗੁਰਦੀਪ ਸਿੰਘ ਭੰਡਾਲ, ਪ੍ਰਧਾਨ ਮਿੰਨੀ ਟਰੱਕ ਯੂਨੀਅਨ ਤੋਂ ਇਲਾਵਾ ਦੋਵੇਂ ਪਾਰਟੀਆਂ ਦੇ ਹੋਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ।


author

Gurminder Singh

Content Editor

Related News