ਬਦਲਵੀਂ ਖੇਤੀ ਦਾ ਮੰਡੀਕਰਨ ਨਾ ਹੋਣ ਕਾਰਣ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਸਹੀ ਮੁੱਲ

12/01/2020 11:37:03 AM

ਤਲਵੰਡੀ ਭਾਈ (ਪਾਲ) : ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਅਤੇ ਪੰਜਾਬ ਦੇ ਕਿਸਾਨਾਂ ਦਾ ਆਰਥਿਕ ਪੱਧਰ ਉਪਰ ਚੁੱਕਣ ਲਈ ਪੰਜਾਬ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਸੂਝਵਾਨ ਸਿਆਣੇ ਕਿਸਾਨ ਵੀ ਵੱਖ-ਵੱਖ ਕਿਸਮਾਂ ਦੀ ਖੇਤੀ ਆਪਣਾ ਰਹੇ ਹਨ। ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਘੱਲ ਖੁਰਦ, ਮੁੱਦਕੀ, ਕੋਟ ਕਰੋੜ, ਲੱਲ੍ਹੇ, ਸੁਲਹਾਣੀ, ਸਾਧੂ ਵਾਲਾ ’ਤੇ ਸੇਖਵਾਂ, ਸੋਢੀ ਵਾਲਾ ਆਦਿ ਵਿਚ ਕਈ ਕਿਸਾਨਾਂ ਨੇ ਫੁੱਲਾਂ ਦੀ ਖੇਤੀ ਕਰਨੀ ਵੀ ਸ਼ੁਰੂ ਕੀਤੀ ਹੋਈ ਹੈ। ਖੇਤਾਂ ਵਿਚ ਵੱਖ-ਵੱਖ ਤਰ੍ਹਾਂ ਦੇ ਉਗੇ ਹੋਏ ਫੁੱਲ ਬਹੁਤ ਮਨਮੋਹਿਤ ਦ੍ਰਿਸ਼ ਪੇਸ਼ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)
 
ਇਨ੍ਹਾਂ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੇ ਦੱਸਿਆ ਹੈ ਕਿ ਫੁੱਲਾਂ ਦੀ ਖੇਤੀ ਕਰ ਕੇ ਸਾਨੂੰ ਹੋਰ ਵੀ ਮੁਨਾਫ਼ਾ ਹੋ ਸਕਦਾ ਹੈ ਪਰ ਮੰਡੀਕਰਨ ਦੀ ਘਾਟ ਹੋਣ ਕਾਰਣ ਸਾਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨਾਂ ਦੇ ਕਹਿਣ ਮੁਤਾਬਿਕ ਵੱਖ-ਵੱਖ ਸ਼ਹਿਰਾਂ ਦੇ ਦੁਕਾਨਦਾਰ ਉਨ੍ਹਾਂ ਤੋਂ ਸਿਰਫ਼ 50 ਰੁਪਏ ਪ੍ਰਤੀ ਕਿਲੋ ਫੁੱਲ ਖ਼ਰੀਦ ਕੇ ਆਪ ਅੱਗੇ 250 ਰੁਪਏ ਪ੍ਰਤੀ ਕਿਲੋ ਵੇਚ ਕੇ ਮੋਟਾ ਮੁਨਾਫਾ ਕਮਾ ਰਹੇ ਹਨ ਪਰ ਕਿਸਾਨਾਂ ਨੂੰ ਸਹੀ ਮੁਨਾਫ਼ਾ ਨਹੀਂ ਮਿਲਦਾ। 

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

ਉਨ੍ਹਾਂ ਕਿਹਾ ਕਿ ਅਸਲ ਵਿਚ ਸਰਕਾਰ ਵੱਲੋਂ ਫੁੱਲਾਂ ਦੀ ਫ਼ਸਲ ਲਈ ਮੰਡੀਕਰਣ ਦੇ ਸਹੀ ਪ੍ਰਬੰਧ ਨਾ ਹੋਣ ਕਾਰਣ ਦੁਕਾਨਦਾਰ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫੁੱਲਾਂ ਦੀ ਖੇਤੀ ਨੂੰ ਉਤਾਸ਼ਾਹਤ ਕਰਨ ਦੇ ਨਾਲ-ਨਾਲ ਮੰਡੀਕਰਣ ਦੇ ਪ੍ਰਬੰਧ ਵਿਚ ਸੁਧਾਰ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਮਿਲ ਸਕੇ।

rajwinder kaur

This news is Content Editor rajwinder kaur