''ਭਾਜਪਾ ਸੱਤਾ ਵਿਚ ਆਈ ਤਾਂ ਕਿਸਾਨ, ਮਜ਼ਦੂਰ ਤੇ ਆੜ੍ਹਤੀ ਵਰਗ ਹੋ ਜਾਵੇਗਾ ਤਬਾਹ''- ਅਮਰ ਸਿੰਘ

Wednesday, Apr 24, 2024 - 09:01 PM (IST)

''ਭਾਜਪਾ ਸੱਤਾ ਵਿਚ ਆਈ ਤਾਂ ਕਿਸਾਨ, ਮਜ਼ਦੂਰ ਤੇ ਆੜ੍ਹਤੀ ਵਰਗ ਹੋ ਜਾਵੇਗਾ ਤਬਾਹ''- ਅਮਰ ਸਿੰਘ

ਮਾਛੀਵਾੜਾ ਸਾਹਿਬ (ਟੱਕਰ)- ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੜੇ ਹੀ ਘਟੀਆ ਕਿਸਮ ਦੇ ਦੇਸ਼ ਵਿੱਚ ਅੱਗ ਲਾਉਣ ਵਾਲੇ ਬਿਆਨ ਦੇ ਕੇ ਜ਼ਹਿਰ ਉਗਲ ਰਹੇ ਹਨ ਜਿਸ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਮਾਛੀਵਾੜਾ ਅਨਾਜ ਮੰਡੀ ਵਿਖੇ ਦੌਰਾ ਕਰਨ ਉਪਰੰਤ ਕਾਂਗਰਸ ਦੇ ਸੀਨੀਅਰ ਆਗੂ ਆੜ੍ਹਤੀ ਸ਼ਕਤੀ ਆਨੰਦ ਦੀ ਦੁਕਾਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਸੱਤਾ ਵਿਚ ਆਈ ਤਾਂ ਦੇਸ਼ ਦਾ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਰਗ ਤਬਾਹ ਹੋ ਜਾਵੇਗਾ ਕਿਉਂਕਿ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣ ਵਿਚ ਲੱਗੀ ਹੋਈ ਹੈ। 

ਉਨ੍ਹਾ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਆਈ ਤਾਂ ਔਰਤਾਂ ਦੇ ਮੰਗਲ ਸੂਤਰ ਖੋਹ ਲਏ ਜਾਣਗੇ ਜੋ ਕਿ ਇੱਕ ਬੇਬੁਨਿਆਦ ਤੇ ਭੜਕਾਊ ਬਿਆਨ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨ ਨੂੰ ਵਾਪਸ ਲੈਣ ਦਾ ਵਾਅਦਾ ਕਰਕੇ ਮੁੱਕਰ ਗਈ ਤੇ ਅੱਜ ਕਿਸਾਨ ਸੰਘਰਸ਼ ਕਰ ਰਹੇ ਹਨ ਜਿਸ ਤੋਂ ਸਾਫ ਹੋ ਗਿਆ ਹੈ ਕਿ ਇਸ ਦੇ ਵਾਅਦਿਆਂ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ। 

ਇਹ ਵੀ ਪੜ੍ਹੋ- ਵੱਡੀ ਖ਼ਬਰ- ਪੰਜਾਬ ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਬਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ

 

ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਭਾਜਪਾ ਨੂੰ ਲਾਂਭੇ ਕਰਨਾ ਪਵੇਗਾ ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਲੋਕ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਕਾਰਪੋਰੇਟ ਘਰਾਣਿਆਂ ਨੂੰ ਲਾਂਭੇ ਕਰ ਦੇਸ਼ ਦਾ ਪੈਸਾ ਆਮ ਲੋਕਾਂ ਦੀ ਖੁਸ਼ਹਾਲੀ ਲਈ ਖਰਚਿਆ ਜਾ ਸਕੇ। ਉਨਾਂ ਕਿਹਾ ਕਿ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਉਨਾਂ ਨੇ ਲੋਕ ਸਭਾ ਵਿੱਚ 220 ਪ੍ਰਸ਼ਨ ਪੁੱਛੇ ਅਤੇ 78 ਮੁੱਦੇ ਉਠਾਏ ਤੇ ਹੁਣ ਵੀ ਲੋਕ ਉਨਾਂ ਨੂੰ ਭਾਰੀ ਬਹੁਮੱਤ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ ਤਾਂ ਜੋ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਜੋ ਵਿਕਾਸ ਕਾਰਜ ਹੋਣ ਵਾਲੇ ਹਨ ਉਨਾਂ ਨੂੰ ਪੂਰਾ ਕੀਤਾ ਜਾ ਸਕੇ। 

ਇਸ ਮੌਕੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਤੇ ਸੀਨੀ. ਆਗੂ ਸ਼ਕਤੀ ਆਨੰਦ ਨੇ ਕਿਹਾ ਕਿ ਇਲਾਕੇ ਦੇ ਸਮੂਹ ਕਾਂਗਰਸੀ ਵਰਕਰ ਉਨਾਂ ਦਾ ਚੋਣ ਪ੍ਰਚਾਰ ਪੂਰੀ ਤਨਦੇਹੀ ਨਾਲ ਕਰਨਗੇ ਅਤੇ ਆੜ੍ਹਤੀ, ਕਿਸਾਨ ਤੇ ਮਜਦੂਰ ਵੀ ਕਾਂਗਰਸ ਪਾਰਟੀ ਦਾ ਡੱਟ ਕੇ ਸਾਥ ਦੇਣਗੇ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਜਗਜੀਤ ਸਿੰਘ ਪ੍ਰਿਥੀਪੁਰ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਐਵਡੋਕੇਟ ਕਪਿਲ ਆਨੰਦ, ਡਾ. ਦੀਪ ਆਨੰਦ, ਸਾਬਕਾ ਪ੍ਰਧਾਨ ਅਮਰੀਕ ਸਿੰਘ ਔਜਲਾ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਜਲੰਧਰ ਹਲਕੇ ਦੇ ਉਮੀਦਵਾਰਾਂ 'ਚੋਂ ਕੇ.ਪੀ. ਸਭ ਤੋਂ ਵੱਡੇ, ਪਰ ਤਜਰਬੇ ਦੇ ਹਿਸਾਬ ਨਾਲ ਚਰਨਜੀਤ ਚੰਨੀ ਸਭ ਤੋਂ 'ਸੀਨੀਅਰ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News