''ਆਪ'' ਨੇ ਮੈਨੂੰ ਪਾਰਟੀ ''ਚ ਸ਼ਾਮਲ ਕਰਨ ਦਾ ਕੀਤਾ ਝੂਠਾ ਦਾਅਵਾ : ਲਿੱਬੜਾ

07/15/2020 2:50:51 PM

ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਨੇਤਾ ਅਮਰਇੰਦਰ ਸਿੰਘ ਲਿੱਬੜਾ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਉਨ੍ਹਾਂ ਨੂੰ (ਲਿੱਬੜਾ ਨੂੰ) ਆਪਣੀ ਪਾਰਟੀ ਵਿਚ ਸ਼ਾਮਲ ਕਰਨ ਦਾ ਦਾਅਵਾ ਕੀਤਾ ਹੈ, ਉਹ ਬਿਲਕੁਲ ਕੋਰਾ ਝੂਠ ਹੈ।

ਇਹ ਵੀ ਪੜ੍ਹੋ : ਬਾਜਵਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਦੀ ਸਮੁੱਚੀ ਕੈਬਨਿਟ ਦਾ ਹੋਇਆ ਕੋਰੋਨਾ ਟੈਸਟ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਇੰਦਰ ਸਿੰਘ ਲਿੱਬੜਾ ਨੇ ਕਿਹਾ ਕਿ ਉਹ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਚੱਟਾਂਨ ਵਾਂਗ ਖੜ੍ਹੇ ਹਨ ਅਤੇ ਅਗਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਦੀ ਜ਼ਮੀਨੀ ਹਕੀਕਤ ਵੀ ਦੱਸ ਦੇਣਗੇ। ਉਨ੍ਹਾਂ ਕਿਹਾ ਕਿ 'ਆਪ' ਨੇਤਾਵਾਂ ਦੇ ਵਾਅਦਿਆਂ ਅਤੇ ਚਾਲਬਾਜ਼ ਪ੍ਰਚਾਰ ਦਾ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੋਮਵਾਰ ਨੂੰ ਚੰਡੀਗੜ੍ਹ 'ਚ ਜਦੋਂ ਕੁੱਝ ਲੋਕਾਂ ਨੂੰ ਸ਼ਾਮਲ ਹੋਣ ਸਬੰਧੀ ਪ੍ਰੋਗਰਾਮ ਕੀਤਾ ਗਿਆ, ਉਸ ਤੋਂ ਬਾਅਦ ਮੀਡੀਆ 'ਚ ਇਹ ਦਾਅਵਾ ਕਰ ਦਿੱਤਾ ਕਿ ਫ਼ਤਹਿਗੜ੍ਹ ਸਾਹਿਬ ਤੋਂ ਮੈਨੂੰ (ਅਮਰਇੰਦਰ ਸਿੰਘ ਲਿੱਬੜਾ) ਨੂੰ ਵੀ ਪਾਰਟੀ 'ਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਅਜਿਹਾ ਕੁੱਝ ਨਹੀਂ ਹੈ। ਲਿੱਬੜਾ ਨੇ ਕਿਹਾ ਕਿ ਅਸਲ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਭੁਲੇਖਾ ਪਾਉਣ ਲਈ ਅਜਿਹਾ ਕੀਤਾ ਹੈ ਕਿਉਂਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਫ਼ਤਹਿਗੜ੍ਹ ਸਾਹਿਬ ਦੇ ਹੀ ਨਿਵਾਸੀ ਅਜੇ ਲਿੱਬੜਾ 'ਆਪ' ਵਿਚ ਸ਼ਾਮਲ ਹੋਏ ਹਨ, ਪਰ 'ਆਪ' ਨੇ ਰਾਜਨੀਤਕ ਲਾਹੇ ਲਈ ਉਨ੍ਹਾਂ ਦਾ ਨਾਮ ਉਛਾਲ ਦਿੱਤਾ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਦੀ 'ਕੋਰੋਨਾ' ਰਿਪੋਰਟ ਆਈ ਸਾਹਮਣੇ


Anuradha

Content Editor

Related News