ਕੈਪਟਨ ਅਮਰਿੰਦਰ ਆਪਣੇ ਸ਼ਹਿਰ ਦੀ ਭਾਜਪਾ ਰੈਲੀ 'ਚ ਗੈਰਹਾਜ਼ਰ, ਧੀ ਨੇ ਭਰੀ ਹਾਜ਼ਰੀ

06/10/2023 3:05:39 PM

ਪਟਿਆਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਸ਼ੁੱਕਰਵਾਰ ਨੂੰ ਪਟਿਆਲਾ 'ਚ ਜਨ ਸਭਾ ਕੀਤੀ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਵੀਅ ਨੇ ਇੱਥੇ ਅਨਾਜ ਮੰਡੀ ਵਿਖੇ ਹੋਈ ਰੈਲੀ ਦੀ ਪ੍ਰਧਾਨਗੀ ਕੀਤੀ। ਜਿਸ ਦੀ ਅਗਵਾਈ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਕੀਤੀ। ਹਾਲਾਂਕਿ ਕੈਪਟਨ ਅਮਰਿੰਦਰ ਜਿਸ ਨੇ ਪਿਛਲੇ ਸਾਲ ਆਪਣੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ 'ਚ ਮਿਲਾ ਦਿੱਤਾ ਸੀ, ਆਪਣੇ ਜੱਦੀ ਸ਼ਹਿਰ ਵਿੱਚ ਹੋਣ ਵਾਲੀ ਰੈਲੀ ਤੋਂ ਸਪੱਸ਼ਟ ਤੌਰ 'ਤੇ ਗੈਰਹਾਜ਼ਰ ਰਹੇ ਸਨ।

ਇਹ ਵੀ ਪੜ੍ਹੋ-  ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ

ਮੰਡਵੀਆ ਨੇ ਕਿਹਾ ਕਿ ਇਸ ਵਿਸ਼ਾਲ ਇਕੱਠ ਤੋਂ ਪਟਿਆਲਾ ਦੇ ਲੋਕਾਂ ਦਾ ਨਜ਼ਰੀਆ ਸਪੱਸ਼ਟ ਹੋ ਗਿਆ ਹੈ, ਜਿਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਲੋਕ ਕੇਂਦਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਹਤ ਖ਼ੇਤਰ ਵਿੱਚ ਵੱਡੀ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ -19 ਦੇ ਦੌਰਾਨ, ਭਾਰਤ ਇੱਕ ਅਰਬ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਨ ਵਾਲਾ ਪਹਿਲਾ ਦੇਸ਼ ਸੀ। ਇਸ ਨੇ ਲੋੜ ਦੇ ਸਮੇਂ 100 ਤੋਂ ਵੱਧ ਦੇਸ਼ਾਂ ਨੂੰ ਆਪਣੀ ਕੋਵਿਡ ਵੈਕਸੀਨ ਵੀ ਭੇਜੀ ਹੈ।

ਇਹ ਵੀ ਪੜ੍ਹੋ- ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸ਼ਰਮਾ ਨੇ ਕਿਹਾ ਕਿ ਪੰਜਾਬ ਆਪਣੀ ਬਹਾਦਰੀ, ਖਿਡਾਰੀਆਂ ਲਈ ਜਾਣਿਆ ਜਾਂਦਾ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਹੁਣ ਇਹ ਨਸ਼ਿਆਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਹੀ ਪੰਜਾਬ ਨੂੰ ਇਸ ਦੇ ਸ਼ਾਨਦਾਰ ਦਿਨ ਵਾਪਸ ਲਿਆ ਸਕਦੀ ਹੈ।

ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

1984 ਦੇ ਸਿੱਖ ਵਿਰੋਧੀ ਦੰਗਿਆਂ ਸਮੇਤ ਸਿੱਖ ਮੁੱਦਿਆਂ ਦਾ ਨੋਟਿਸ ਲੈਂਦਿਆਂ ਜੈ ਇੰਦਰ ਨੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦੇ ਕਿਹਾ ਕਿ 1984 (ਦੰਗਿਆਂ) ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ, ਸਿੱਖਾਂ ਦੀ ਚਿਰੋਕਣੀ ਮੰਗ ਇਤਿਹਾਸਕ ਕਰਤਾਰਪੁਰ ਲਾਂਘਾ ਖੋਲ੍ਹਣ ਲਈ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਲਾਲ ਕਿਲੇ ਮਨਾਉਣ ਲਈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਿਖੇ ਵਿਸ਼ਾਲ ਸਮਾਗਮ ਆਯੋਜਿਤ ਕਰਨ ਦੇ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News