ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਪੋਤਰੇ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ

Tuesday, Mar 10, 2026 - 11:58 AM (IST)

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੇ ਪੋਤਰੇ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ

ਲੁਧਿਆਣਾ (ਹਿਤੇਸ਼): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਤਪਾਲ ਗੋਸਾਈਂ ਦੇ ਪੋਤਰੇ ਅਮਿਤ ਗੋਸਾਈਂ ਨੇ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਤਪਾਲ ਗੋਸਾਈਂ ਸ਼੍ਰੋਮਣੀ ਅਕਾਲੀ ਦਲ ਵਿਚ ਜਾ ਸਕਦੇ ਹਨ, ਪਰ ਫ਼ਿਲਹਾਲ ਉਨ੍ਹਾਂ ਨੇ ਇਸ ਬਾਰੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਹੈ। 

ਸਤਪਾਲ ਗੋਸਾਈਂ ਨੇ ਸੋਸ਼ਲ ਮੀਡੀਆ 'ਤੇ ਆਖਿਆ ਕਿ ਉਹ ਅੱਜ ਦੁਖੀ ਮਨ ਦੇ ਨਾਲ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਇਹ ਗੱਲ ਵੀ ਆਖੀ ਹੈ ਕਿ ਉਨ੍ਹਾਂ ਤੋਂ ਪਾਰਟੀ ਦੀ ਦੁਰਦਸ਼ਾ ਦੇਖੀ ਨਹੀਂ ਜਾ ਰਹੀ, ਇਸ ਲਈ ਉਹ ਅਸਤੀਫ਼ਾ ਦੇ ਰਹੇ ਹਨ। ਇਸ ਦੇ ਨਾਲ ਹੀ ਗੋਸਾਈਂ ਨੇ ਆਖਿਆ ਹੈ ਕਿ ਉਨ੍ਹਾਂ ਨੇ ਇਹ ਫ਼ੈਸਲਾ ਕਿਉਂ ਲਿਆ, ਇਸ ਦੀ ਵਜ੍ਹਾ ਹਰ ਕੋਈ ਜਾਣਦਾ ਹੈ। ਉਨ੍ਹਾਂ ਆਪਣੀ ਪੋਸਟ ਦੇ ਅਖੀਰ ਵਿਚ 'ਜੈ ਸ਼੍ਰੀ ਰਾਮ' ਵੀ ਲਿਖਿਆ ਹੈ। 


author

Anmol Tagra

Content Editor

Related News