ਅਮਿਤ ਸ਼ਾਹ 23 ਨੂੰ ਫਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ : ਰਾਣਾ ਸੋਢੀ

Monday, Jul 17, 2023 - 05:25 PM (IST)

ਅਮਿਤ ਸ਼ਾਹ 23 ਨੂੰ ਫਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ : ਰਾਣਾ ਸੋਢੀ

ਫਿਰੋਜ਼ਪੁਰ (ਕੁਮਾਰ, ਮਲਹੋਤਰਾ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 23 ਜੁਲਾਈ ਨੂੰ ਬਾਅਦ ਦੁਪਹਿਰ 2:30 ਵਜੇ ਫਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਭਾਜਪਾ ਦੇ ਕੇਂਦਰੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਫਿਰੋਜ਼ਪੁਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ 30 ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭੇਜੇ ਪੱਤਰ ’ਚ ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਉਹ 23 ਜੁਲਾਈ ਨੂੰ ਫਿਰੋਜ਼ਪੁਰ ਪਹੁੰਚ ਰਹੇ ਹਨ ਅਤੇ ਪੀ. ਜੀ. ਆਈ. ਦੀ ਉਸਾਰੀ ਦਾ ਕੰਮ ਸ਼ੁਰੂ ਕਰਾਉਣਗੇ।

ਇਹ ਵੀ ਪੜ੍ਹੋ- ਦੀਨਾਨਗਰ ਦੇ ਪਿੰਡ ਬਹਿਰਾਮਪੁਰ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੀ. ਜੀ. ਆਈ. ਸੈਟੇਲਾਈਟ ਸੈਂਟਰ ਖੁੱਲ੍ਹਣ ਨਾਲ ਫਿਰੋਜ਼ਪੁਰ ਦੇ ਸਰਹੱਦੀ ਲੋਕਾਂ ਨੂੰ ਬਹੁਤ ਵਧੀਆ ਮੈਡੀਕਲ ਸਹੂਲਤਾਂ ਮਿਲਣਗੀਆਂ ਅਤੇ ਇੱਥੋਂ ਦੇ ਲੋਕਾਂ ਨੂੰ ਇਲਾਜ ਲਈ ਬਾਹਰ ਨਹੀਂ ਜਾਣਾ ਪਵੇਗਾ। ਇਸ ਮੌਕੇ ਅਨੁਮੀਤ ਸਿੰਘ ਹੀਰਾ ਸੋਢੀ, ਦਵਿੰਦਰ ਜੰਗ, ਨਸੀਬ ਸਿੰਘ ਸੰਧੂ, ਅੰਮ੍ਰਿਤਪਾਲ ਸਿੰਘ, ਨੀਸ਼ੂ, ਭਾਜਪਾ ਆਗੂ ਦਵਿੰਦਰ ਬਜਾਜ , ਇੰਦਰ ਗੁਪਤਾ ਅਤੇ ਅਸ਼ਵਨੀ ਗਰੋਵਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ 'ਚ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News