ਫ਼ਿਰੋਜ਼ਪੁਰ ਦੇ PGI ਸੈਟੇਲਾਈਟ ਸੈਂਟਰ ''ਚ ਅਮਿਤ ਸ਼ਾਹ 26 ਸਤੰਬਰ ਨੂੰ ਰੱਖਣਗੇ ਨੀਂਹ ਪੱਥਰ
Saturday, Sep 23, 2023 - 06:26 PM (IST)

ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਫ਼ਿਰੋਜ਼ਪੁਰ 'ਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਬੀ.ਜੇ.ਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ। ਅਮਿਤ ਸ਼ਾਹ 26 ਸਤੰਬਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀ ਉੱਤਰੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਆ ਰਹੇ ਹਨ। ਇਸ ਮੀਟਿੰਗ ਤੋਂ ਬਾਅਦ ਉਹ ਫ਼ਿਰੋਜ਼ਪੁਰ ਜਾ ਕੇ ਇਸ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਸੈਂਟਰ ਦਾ ਨੀਂਹ ਪੱਥਰ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਣਾ ਸੀ, ਪਰ ਸੁਰੱਖਿਆ ਦੀ ਢਿੱਲ ਕਾਰਨ ਉਹ ਇਸ ਕੇਂਦਰ ਦਾ ਨੀਂਹ ਪੱਥਰ ਰੱਖੇ ਬਿਨਾਂ ਹੀ ਦਿੱਲੀ ਪਰਤ ਗਏ ਸੀ।
ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ
ਪ੍ਰਧਾਨ ਮੰਤਰੀ ਬਠਿੰਡਾ ਤੋਂ ਸੜਕੀ ਰਸਤੇ ਹੁਸੈਨੀਵਾਲਾ ਬਾਰਡਰ ਜਾ ਰਹੇ ਸਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਰਸਤੇ ਵਿੱਚ ਧਰਨਾ ਦਿੱਤਾ। ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਸਨ।ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕਮੀ ਦੇ ਕਾਰਨ ਫਿਰੋਜ਼ਪੁਰ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ 'ਚ 21 ਮਹੀਨੇ ਦੀ ਦੇਰੀ ਹੋ ਚੁੱਕੀ ਹੈ, ਹੁਣ ਅਮਿਤ ਸ਼ਾਹ 26 ਸਤੰਬਰ ਨੂੰ ਇਸ ਪ੍ਰੋਜੈਕਟ ਨੂੰ ਲਾਂਚ ਕਰਨਗੇ।
ਇਹ ਵੀ ਪੜ੍ਹੋ- ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8