ਅਮਰੀਕ ਸਿੰਘ ਹਥਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ

01/21/2022 4:48:23 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਇਮਾਨਦਾਰ ਵਰਕਰ ਅਮਰੀਕ ਸਿੰਘ ਹਥਨ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਸਿਫਾਰਸ਼ ’ਤੇ ਅਮਰੀਕ ਸਿੰਘ ਹਥਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਮਰੀਕ ਸਿੰਘ ਹਥਨ ਪਾਰਟੀ ਦੇ ਪੁਰਾਣੇ ਸਿਪਾਹੀ ਹਨ ਅਤੇ ਹਰ ਸਮੇਂ ਅਕਾਲੀ ਦਲ ਨਾਲ ਮੋਢੇ ਨਾਲ ਮੋਢਾ ਜੋੜਕੇ ਚੱਲਦੇ ਹਨ।

ਇਹ ਵੀ ਪੜ੍ਹੋ: ਬਿਲਡਿੰਗ ਮਟੀਰੀਅਲ ਦੀ ਦੁਕਾਨ ‘ਚੋਂ ਚੋਰਾਂ ਨੇ ਹਜਾਰਾਂ ਰੁਪਏ ਦਾ ਸਮਾਨ ਉਡਾਇਆ

ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਜਿਨ੍ਹਾਂ ’ਚ ਐਡ. ਦਲਜੀਤ ਸਿੰਘ ਸੇਖੋਂ ਵਕੀਲ ਮੈਂਬਰ ਪੀ. ਏ. ਸੀ., ਜਸਵਿੰਦਰ ਸਿੰਘ ਅਕੋਈ ਜਨਰਲ ਸਕੱਤਰ ਕਿਸਾਨ ਵਿੰਗ ਪੰਜਾਬ, ਬੀਬੀ ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸੇਵਾ ਸਿੰਘ ਬੰਗਾਵਾਲੀ, ਬੱਗਾ ਹਰੇੜੀ ਆਦਿ ਨੇ ਅਮਰੀਕ ਸਿੰਘ ਹਥਨ ਦੀ ਨਿਯੁਕਤੀ ’ਤੇ ਹਲਕਾ ਸੇਵਾਦਾਰ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਆਪਣੀ ਜਨਮ ਭੂਮੀ ਸਤੌਜ ਪਹੁੰਚ ਲੋਕਾਂ ਨੂੰ ਕੀਤੀ ਭਗਵੰਤ ਮਾਨ ਨੇ ਇਹ ਅਪੀਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News