'ਆਪ 'ਚ ਸ਼ਾਮਲ ਹੋਏ 'ਲਿਬੜਾ ਸਾਥੀਆਂ ਸਮੇਤ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ

07/14/2020 1:59:40 PM

ਫਤਿਹਗੜ੍ਹ ਸਾਹਿਬ (ਜਗਦੇਵ) : ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਅਜੈ ਸਿੰਘ ਲਿਬੜਾ ਮੰਗਲਵਾਰ ਨੂੰ ਪਾਰਟੀ ਦੀ ਜ਼ਿਲ੍ਹਾ ਇਕਾਈ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਪਾਰਟੀ ਦੇ ਸੀਨੀਅਰ ਅਹੁਦੇਦਾਰ ਵਰਕਰ ਸਹਿਬਾਨ ਵੀ ਮੌਜੂਦ ਸਨ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਪਾਰਟੀ 'ਚ ਸ਼ਾਮਲ ਹੋਏ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕੇ ਸਾਫ਼ ਅਕਸ ਵਾਲੇ ਲੋਕ ਹੋਰਾਂ ਪਾਰਟੀਆਂ ਦੀ ਬਜਾਏ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਵੱਲੋਂ ਅਜਿਹੇ ਲੋਕਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਨੇ ਅਕਾਲੀ ਦਲ (ਬਾਦਲ) ਨੂੰ ਤਕੜਾ ਝਟਕਾ ਦਿੰਦੇ ਹੋਏ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਮੁੱਖ ਆਗੂ ਅਜੈ ਸਿੰਘ ਲਿਬੜਾ ਦਾ ਸਾਥੀਆਂ ਸਮੇਤ ਪਾਰਟੀ ’ਚ ਭਰਵਾਂ ਸਵਾਗਤ ਕੀਤਾ ਸੀ। 

Babita

This news is Content Editor Babita