ਅੰਮਿ੍ਰਤਸਰ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼, ਇਕ ਕਾਬੂ

09/13/2021 9:47:18 PM

ਚੰਡੀਗੜ੍ਹ,ਅੰਮਿ੍ਰਤਸਰ(ਵਿਪਨ ਅਰੋੜਾ)- ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਨੇ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ ਅੰਮਿ੍ਰਤਸਰ ਵਜੋਂ ਹੋਈ ਹੈ ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਹੈਰੋਇਨ ਦੀ ਇਹ ਖੇਪ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ: ਕੈਪਟਨ ਦੀ ਕਿਸਾਨਾਂ ਨੂੰ ਅਪੀਲ, ਪੰਜਾਬ ਦਾ ਮਾਹੌਲ ਖ਼ਰਾਬ ਨਾ ਕਰੋ ਸਗੋਂ ਦਿੱਲੀ ਜਾ ਕੇ ਲੜੋ ਲੜਾਈ
ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਸ ਨੇ ਹੈਪੀ ਜਿਸ ਨੂੰ ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਵੱਲੋਂ ਅੰਮਿ੍ਰਤਸਰ ਦੇ ਪਿੰਡ ਛੇਹਰਟਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਕੋਲੋਂ 1 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਸ ਵੱਲੋਂ ਉਸ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਦਿਹਾਤੀ ਪੁਲਸ ਨੇ 21 ਅਗਸਤ 2021 ਨੂੰ ਅੰਮਿ੍ਰਤਸਰ ਦੀ ਪੰਜਗਰਾਈਆਂ ਬਾਰਡਰ ਆਊਟਪੋਸਟ (ਬੀ.ਓ.ਪੀ.) ਦੇ ਖੇਤਰ ਵਿੱਚ 40.81 ਕਿਲੋ ਹੈਰੋਇਨ ਦੇ 39 ਪੈਕੇਟ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਸੀ।

ਇਹ ਵੀ ਪੜ੍ਹੋ: ਗੁਰਧਾਮਾਂ ’ਚ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਨਹੀਂ : ਦਾਦੂਵਾਲ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ ਹੈਪੀ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਗੱਠਜੋੜ ਵੱਲ ਇਸ਼ਾਰਾ ਕਰਦੀ ਹੈ । “ਪਾਕਿਸਤਾਨ ਆਧਾਰਤ ਤਸਕਰਾਂ ਅਤੇ ਮਲੇਸ਼ੀਆ ਤੋਂ ਕੰਮ ਕਰ ਰਹੇ ਤਸਕਰ ਜੱਗਾ ਨਾਲ ਹੈਪੀ ਦੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।” ਪੁਲਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪੁਲਸ ਵੱਲੋਂ ਸੂਬੇ ਵਿੱਚ ਚੱਲ ਰਹੇ ਅੰਤਰਰਾਸ਼ਟਰੀ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਅੰਮਿ੍ਰਤਸਰ ਦੇ ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।         
 


Bharat Thapa

Content Editor

Related News