ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਵਿਰਾਸਤੀ ਦਿਖ ਨੂੰ ਬਦਲਣਾ ਮੰਦਭਾਗਾ: ਬਡੂੰਗਰ

01/16/2020 1:09:47 PM

ਪਟਿਆਲਾ (ਬਖਸ਼ੀ): ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਵਿਰਾਸਤੀ ਦਿੱਖ ਬਦਲਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੀ ਵਿਰਾਸਤੀ ਦਿੱਖ ਨੂੰ ਨਾ ਬਦਲਿਆ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੰਮ੍ਰਿਤਸਰ |ਚ ਸਿੱਖ ਤੇ ਪੰਜਾਬੀ ਵਿਰਸੇ ਦੀ ਅਮੀਰ ਵਿਰਾਸਤ ਮੌਜੂਦ ਹੈ ਅਤੇ ਉਹ ਡਿਜ਼ਾਈਨ ਦੇ ਬਾਹਰੀ ਪੱਖ ਤੋਂ ਹੀ ਝਲਕਣੀ ਚਾਹੀਦੀ ਹੈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ, ਜਸਮੇਰ ਸਿੰਘ ਲਾਛਰੂ,  ਅੰਤ੍ਰਿਮ ਕਮੇਟੀ ਮੈਂਬਰ ਐੱਸ. ਜੀ. ਪੀ. ਸੀ. ਮੌਜੂਦ ਸਨ।

Shyna

This news is Content Editor Shyna