ਲੌਂਗੋਵਾਲ ਵਲੋਂ ਬੁੱਧਜੀਵੀ ਵਰਗ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਣਨ ਦਾ ਸੱਦਾ

Saturday, Jul 20, 2019 - 05:21 PM (IST)

ਲੌਂਗੋਵਾਲ ਵਲੋਂ ਬੁੱਧਜੀਵੀ ਵਰਗ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਣਨ ਦਾ ਸੱਦਾ

ਸੰਗਰੂਰ (ਯਾਦਵਿੰਦਰ) : 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੇ ਸਬੰਧ 'ਚ ਬੁੱਧੀਜੀਵੀ ਵਰਗ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਕੀਤੀ ਗਈ। ਇਸ ਇਕੱਤਰਤਾ ਦੌਰਾਨ ਗਠਿਤ ਸਬ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਗੁਰਮੀਤ ਸਿੰਘ ਬੂਹ, ਮੈਂਬਰ ਬੀਬੀ ਹਰਜਿੰਦਰ ਕੌਰ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਾਂਡਰਾ, ਸਹਾ. ਡਾਇਰੈਕਟਰ (ਸਕੂਲਾਂ) ਬੀਬੀ ਸਤਵੰਤ ਕੌਰ ਤੋਂ ਇਲਾਵਾ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਅੰਤ੍ਰਿਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਮੀਤ ਸਕੱਤਰ ਸਿਮਰਜੀਤ ਸਿੰਘ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰ ਰਾਹੀਂ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਫਲਸਫੇ ਨੂੰ ਅਮਲੀਜਾਮਾ ਪਹਿਨਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜੋਕੇ ਸਮੇਂ 'ਚ ਚੁਣੌਤੀਆਂ ਦਾ ਸਮਾਧਾਨ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਸੰਭਵ ਹੋ ਸਕਦਾ ਹੈ। ਇਸ ਮੌਕੇ ਭਾਈ ਲੋਗੋਵਾਲ ਨੇ ਸਮੂਹ ਬੁਧੀਜੀਵੀ ਵਰਗ ਨੂੰ 550 ਸਾਲਾਂ ਦੇ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ।


author

Baljeet Kaur

Content Editor

Related News