ਸਕੂਲ ਜਾ ਰਹੇ 8 ਸਾਲਾ ਬੱਚੇ ਨੂੰ ਮੋਟਰਸਾਈਕਲ ਸਵਾਰਾਂ ਨੇ ਕੀਤਾ ਅਗਵਾ
Saturday, Jul 29, 2023 - 01:47 PM (IST)

ਸਾਹਨੇਵਾਲ (ਜਗਰੂਪ) : ਸਕੂਲ ਪੜ੍ਹਨ ਲਈ ਗਏ ਇਕ 8 ਸਾਲਾ ਬੱਚੇ ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੇ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਅਗਵਾ ਬੱਚੇ ਦੇ ਪਿਤਾ ਦੀ ਸ਼ਿਕਾਇਤ 'ਤੇ ਅਣਪਛਾਤੇ ਅਗਵਾਕਾਰਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ ।
ਇਹ ਵੀ ਪੜ੍ਹੋ- ਹੜ੍ਹ ਕਾਰਨ ਟੁੱਟਿਆ ਜਲੰਧਰ ਦੇ ਪਿੰਡ ਵਾਸੀਆਂ ਦਾ ਧੀਆਂ ਨੂੰ ਵਿਆਉਣ ਦਾ ਸੁਫ਼ਨਾ
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸ਼ਿਵ ਦਿਆਲ ਸਾਹਨੀ ਵਾਸੀ ਢੰਡਾਰੀ ਕਲਾਂ, ਲੁਧਿਆਣਾ ਨੇ ਦੱਸਿਆ ਕਿ ਉਸਦਾ 8 ਸਾਲਾ ਮੁੰਡਾ ਬੱਬੀ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਕਲਾਂ 'ਚ ਤੀਸਰੀ ਕਲਾਸ 'ਚ ਪੜ੍ਹਦਾ ਹੈ। ਬੀਤੀ 27 ਜੁਲਾਈ ਨੂੰ ਸਕੂਲ ਗਿਆ ਅਤੇ ਘਰ ਵਾਪਸ ਨਹੀਂ ਪਰਤਿਆ। ਜਿਸਦੀ ਤਲਾਸ਼ ਦੌਰਾਨ ਰਸਤੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਚੱਲਿਆ ਕਿ 8 ਸਾਲਾ ਬੱਬੀ ਨੂੰ ਮੋਟਰਸਾਈਕਲ ਸਵਾਰ ਦੋ ਮੁੰਡੇ ਜ਼ਬਰਦਸਤੀ ਮੋਟਰਸਾਈਕਲ 'ਤੇ ਵਿਚਕਾਰ ਬਿਠਾ ਕੇ ਅਗਵਾ ਕਰ ਲੈ ਗਏ। ਸਾਹਨੇਵਾਲ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ- ਮੋਗਾ ਕਤਲ ਕਾਂਡ 'ਚ ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੋਪੀ ਡੱਲੇਵਾਲੀਆ ਗੈਂਗ ਦੇ 3 ਗੈਂਗਸਟਰ ਗ੍ਰਿਫ਼ਤਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8