ਸ੍ਰੀ ਕੀਰਤਪੁਰ ਸਾਹਿਬ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 9 ਲੋਕ ਜ਼ਖ਼ਮੀ

Thursday, Dec 04, 2025 - 06:44 PM (IST)

ਸ੍ਰੀ ਕੀਰਤਪੁਰ ਸਾਹਿਬ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 9 ਲੋਕ ਜ਼ਖ਼ਮੀ

ਸਮਾਣਾ (ਕੰਬੋਜ)–ਸਮਾਣਾ ਪਟਿਆਲਾ ਰੋਡ ’ਤੇ ਪਿੰਡ ਫਤਿਹਪੁਰ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਮਾਸੂਮ ਬੱਚੇ ਸਮੇਤ ਕੁੱਲ੍ਹ 9 ਲੋਕ ਗੰਭੀਰ ਜਖ਼ਮੀ ਹੋ ਗਏ। ਇਹ ਸਾਰੇ ਜ਼ਖ਼ਮੀ ਦੁਗਾਲ ਪਿੰਡ ਦੇ ਰਹਿਣ ਵਾਲੇ ਹਨ, ਜੋ ਆਪਣੇ ਪਰਿਵਾਰਕ ਮੈਂਬਰ ਦੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਫੁੱਲ ਪਾਉਣ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਸਮਾਣਾ ਤੋਂ ਭਾਖੜਾ ਨਹਿਰ ਦੇ ਕੋਲ ਜਦੋਂ ਇਹ ਪਰਿਵਾਰ ਤੂਫ਼ਾਨ ਗੱਡੀ ਵਿਚ ਸਫ਼ਰ ਕਰ ਰਿਹਾ ਸੀ ਤਾਂ ਪਟਿਆਲਾ ਪਾਸੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤੂਫ਼ਾਨ ਗੱਡੀ ਦੀ ਅਗਲੀ ਸਾਈਡ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ।

ਇਹ ਵੀ ਪੜ੍ਹੋ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਮੌਤ, 10 ਦਸੰਬਰ ਨੂੰ ਆਉਣਾ ਸੀ ਪੰਜਾਬ

ਜ਼ਖ਼ਮੀ ਅਭਿਸ਼ੇਕ ਨੇ ਦੱਸਿਆ ਕਿ ਉਨ੍ਹਾਂ ਦੀ ਦਾਦੀ ਦੀ ਮੌਤ ਹੋਣ ਕਰਕੇ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਿਹਾ ਸੀ। ਉਸ ਨੇ ਕਿਹਾ ਕਿ ਉਹ ਹੌਲੀ ਰਫ਼ਤਾਰ ਨਾਲ ਗੱਡੀ ਚਲਾ ਕੇ ਜਾ ਰਹੇ ਸਨ ਪਰ ਸਾਹਮਣੇ ਤੋਂ ਆ ਰਹੀ ਕਾਰ ਨੇ ਬੇਕਾਬੂ ਹੋ ਕੇ ਸਿੱਧੀ ਟੱਕਰ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਰਾਹਤ ਟੀਮ ਮੌਕੇ ’ਤੇ ਪਹੁੰਚ ਗਈ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ, ਜਦਕਿ ਬਾਕੀਆਂ ਦਾ ਇਲਾਜ ਸਮਾਣਾ ਦੇ ਸਥਾਨਕ ਹਸਪਤਾਲ ਵਿਚ ਚੱਲ ਰਿਹਾ ਹੈ। ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤੇਜ਼ ਰਫ਼ਤਾਰ ਕਾਰ ਦੇ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News