ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

05/03/2020 4:42:32 PM

ਫਿਰੋਜ਼ਪੁਰ(ਮਲਹੋਤਰਾ) - ਥਾਣਾ ਲੱਖੋਕੇ ਬਹਿਰਾਮ ਦੇ ਐਸ.ਆਈ. ਗੁਰਤੇਜ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਤੇ ਨਾਕਾ ਲਗਾ ਕੇ ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਨੂੰ ਫੜਿਆ ਹੈ। ਐਸ.ਆਈ. ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਅਨੂਪਾ ਵਾਸੀ ਪਿੰਡ ਨਵਾਂ ਕਿਲਾ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਤੇ ਇਸ ਸਮੇਂ ਉਹ ਨਸ਼ਾ ਵੇਚਣ ਲਈ ਪਿੰਡ ਤੋਂ ਬਾਹਰ ਜਾ ਰਿਹਾ ਹੈ। ਸੂਚਨਾ ਦੇ ਆਧਾਰ ਤੇ ਪਿੰਡ ਦੇ ਬੱਸ ਸਟੈਂਡ ਤੇ ਨਾਕਾ ਲਾਇਆ ਹੋਇਆ ਸੀ ਤਾਂ ਸ਼ੱਕੀ ਹਾਲਤ ਵਿਚ ਆ ਰਹੇ ਉਕਤ ਅਨੂਪਾ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਸ਼ੇ ਦੀਆਂ 500 ਗੋਲੀਆਂ ਕਲੋਵੀਡੋਲ ਤੇ 300 ਗੋਲੀਆਂ ਐਟਵਨ ਬਰਾਮਦ ਹੋਈਆਂ। ਦੋਸ਼ੀ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕਰਨ ਤੋਂ ਬਾਅਦ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


Harinder Kaur

Content Editor

Related News