ਭਾਰਤ ’ਚ ਹਰ ਘੰਟੇ ’ਚ ਔਸਤਨ 2 ਕਿਸਾਨ ਖੁਦਕੁਸ਼ੀਆਂ ਕਰ ਰਹੇ

03/04/2022 12:26:08 PM

ਲੁਧਿਆਣਾ (ਸਲੂਜਾ) : ਪੰਜਾਬ ਵਿਚ ਪਿਛਲੇ ਸਾਲਾਂ ਦੌਰਾਨ ਕਿਸ ਕਾਰਨ ਕਿੰਨੇ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ, ਸਬੰਧੀ ਸੱਚ ਜਾਣਨ ਲਈ ਪੰਜਾਬ ਸਰਕਾਰ ਦੀਆਂ 3 ਯੂਨੀਵਰਸਿਟੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਿਗਿਆਨੀਆਂ ਨੇ ਲਗਭਗ ਸੂਬੇ ਦੇ 2500 ਪਿੰਡਾਂ ਵਿਚ ਘਰ-ਘਰ ਜਾ ਕੇ ਜਾਇਜ਼ਾ ਲਿਆ ਅਤੇ ਇਸ ਸਬੰਧੀ ਰਿਪੋਰਟ ਤਿਆਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਮੁੱਖ ਅਰਥ ਸ਼ਾਸਤਰੀ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਐੱਨ. ਸੀ. ਆਰ. ਬੀ. ਦੇ ਮੁਤਾਬਕ ਪੰਜਾਬ ਵਿਚ 124 ਕਿਸਾਨਾਂ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ, ਜਦੋਂਕਿ ਤਿੰਨਾਂ ਯੂਨੀਵਰਸਿਟੀਆਂ ਦੇ ਸਰਵੇਖਣ ਮੁਤਾਬਕ 936 ਖੁਦਕੁਸ਼ੀਆਂ ਹੋਈਆਂ।

ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਸ਼ੱਕੀ ਹਾਲਾਤ 'ਚ ਮੌਤ

ਇਸ ਤੋਂ ਬਾਅਦ ਪੀ. ਏ. ਯੂ. ਲੁਧਿਆਣਾ ਨੇ 6 ਜ਼ਿਲਿਆਂ ਲੁਧਿਆਣਾ, ਮੋਗਾ, ਬਠਿੰਡਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਦਾ ਸਰਵੇਖਣ ਕੀਤਾ, ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ 2016 ਦੀ ਸਰਕਾਰੀ ਰਿਪੋਰਟ ਮੁਤਾਬਕ 280 ਖੁਦਕੁਸ਼ੀਆਂ ਦੇ ਮੁਕਾਬਲੇ 518 ਖੁਦਕੁਸ਼ੀਆਂ, 2017 ਵਿਚ 291 ਦੇ ਮੁਕਾਬਲੇ 611 ਖੁਦਕੁਸ਼ੀਆਂ ਅਤੇ 2018 ਵਿਚ 323 ਦੇ ਮੁਕਾਬਲੇ 787 ਖੁਦਕੁਸ਼ੀਆਂ ਹੋਈਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੀ. ਏ. ਯੂ. ਦਾ ਇਹ ਸਰਵੇਖਣ ਸਿਰਫ 2500 ਪਿੰਡਾਂ ਦਾ ਹੈ। ਜੇਕਰ ਪੰਜਾਬ ਦੇ ਰਹਿੰਦੇ 10 ਹਜ਼ਾਰ ਪਿੰਡਾਂ ਦਾ ਸਰਵੇਖਣ ਵੀ ਕੀਤਾ ਜਾਵੇ ਤਾਂ ਪਤਾ ਲੱਗ ਸਕੇਗਾ ਕਿ ਹਕੀਕਤ ਕੀ ਹੈ। ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ 2018 ਤੋਂ ਬਾਅਦ ਕਿਸੇ ਯੂਨੀਵਰਸਿਟੀ ਨੇ ਸਰਵੇਖਣ ਨਹੀਂ ਕੀਤਾ। ਉਧਰ ਐੱਨ. ਸੀ. ਆਰ. ਬੀ. ਦਾ ਦਾਅਵਾ ਹੈ ਕਿ 2019 ਵਿਚ 302 ਅਤੇ 2020 ਵਿਚ 257 ਖੁਦਕੁਸ਼ੀਆਂ ਹੋਈਆਂ ਸਨ ਪਰ ਪੰਜਾਬ ਵਿਚ ਹਰ ਸਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ 900 ਤੋਂ 1000 ਖੁਦਕੁਸ਼ੀਆਂ ਹੋ ਰਹੀਆਂ ਹਨ, ਜਦੋਂਕਿ ਸਰਕਾਰੀ ਰਿਕਾਰਡ 200 ਤੋਂ 300 ਖੁਦਕੁਸ਼ੀਆਂ ਦੱਸ ਰਿਹਾ ਹੈ।

ਪੰਜਾਬ ’ਚ ਸਾਲ 2000 ਤੋਂ 2018 ਦੌਰਾਨ ਖੇਤੀ ਨਾਲ ਸਬੰਧਤ ਲਗਭਗ 16,600 ਲੋਕਾਂ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਇਹ ਕਿਹਾ ਜਾਂਦਾ ਹੈ ਕਿ ਇਥੇ ਪਿਛਲੇ 15 ਸਾਲਾਂ ਵਿਚ 2116 ਕਿਸਾਨਾਂ ਨੇ ਖੁਦਕੁਸ਼ੀ ਕੀਤੀ, ਜਦੋਂਕਿ ਪੰਜਾਬ ਦੇ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਸਾਲ 2000 ਤੋਂ 2018 ਦੌਰਾਨ ਸੂਬੇ ਵਿਚ ਖੇਤੀ ਨਾਲ ਸਬੰਧਤ ਲਗਭਗ 16600 ਵਿਅਕਤੀ ਖੁਦਕੁਸ਼ੀ ਕਰ ਚੁੱਕੇ ਹਨ, ਜਿਨ੍ਹਾਂ ਵਿਚੋਂ 9300 ਕਿਸਾਨ ਅਤੇ 7300 ਮਜ਼ਦੂਰ ਸਨ। ਇਨ੍ਹਾਂ ਵਿਚੋਂ ਵੱਡੀ ਗਿਣਤੀ ਵਿਚ ਉਹ ਲੋਕ ਸਨ, ਜਿਨ੍ਹਾਂ ਨੇ ਕਰਜ਼ੇ ਕਰ ਕੇ ਖੁਦਕੁਸ਼ੀ ਕੀਤੀ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਪੇਕੇ ਪੁੱਜੀ ਕੁੜੀ ਦਾ ਪ੍ਰੇਮੀ ਨੇ ਕਿਰਚ ਮਾਰ ਕੇ ਕੀਤਾ ਕਤਲ

1990 ਵਿਚ ਨਵੀਂ ਆਰਥਿਕ ਨੀਤੀਆਂ ਲਾਗੂ ਹੋਣ ਤੋਂ ਬਾਅਦ ਖੁਦਕੁਸ਼ੀਆਂ ਦਾ ਰੁਝਾਨ ਵਧਿਆ

ਪੀ.ਏ.ਯੂ. ਦੇ ਅਰਥ ਸ਼ਾਸਤਰੀ ਡਾ.ਸੁਖਪਾਲ ਸਿੰਘ ਨੇ ਦੱਸਿਆ ਕਿ ਭਾਰਤ ਵਿਚ 1990 ਦੇ ਆਖਰ ਵਿਚ ਨਵੀਆਂ ਆਰਥਿਕ ਨੀਤੀਆਂ ਲਾਗੂ ਹੋਣ ਤੋਂ ਬਾਅਦ ਵੱਡੇ ਪੱਧਰ ’ਤੇ ਖੁਦਕੁਸ਼ੀਆਂ ਦਾ ਰੁਝਾਨ ਵਧਿਆ ਹੈ। ਐੱਨ.ਸੀ.ਆਰ.ਬੀ. ਅਨੁਸਾਰ ਭਾਰਤ ਵਿਚ 1997 ਤੋਂ 2006 ਦੌਰਾਨ 1095219 ਵਿਅਕਤੀਆਂ ਨੇ ਖੁਦਕੁਸ਼ੀ ਕੀਤੀ ਜਿਨ੍ਹਾਂ ਵਿਚ 166304 ਕਿਸਾਨ ਸਨ। ਇਹ ਗਿਣਤੀ ਵਧ ਕੇ ਹੁਣ ਸਾਢੇ ਚਾਰ ਲੱਖ ਹੋ ਗਿਆ ਹੈ। ਪਿਛਲੇ ਸਾਲਾਂ ਦੀਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਵਿਚ ਖੁਦਕੁਸ਼ੀ ਦੀ ਦਰ ਹੋਰ ਆਬਾਦੀ ਨਾਲ ਕਿਤੇ ਜ਼ਿਆਦਾ ਹੈ। ਇਥੇ ਆਮ ਆਬਾਦੀ ਇਕ ਲੱਖ ਦੇ ਪਿੱਛੇ 10.6 ਲੋਕ ਖੁਦਕੁਸ਼ੀ ਕਰਦੇ ਹਨ, ਨਾਲ ਹੀ ਕਿਸਾਨਾਂ ਇਹ ਮੰਦਭਾਗਾ ਰੁਝਾਨ ਇਕ ਲੱਖ ਦੇ ਪਿੱਛੇ 15.8 ਖੁਦਕੁਸ਼ੀਆਂ ਦਾ ਹੈ। ਇਸ ਤੋਂ ਬਾਅਦ ਕਿਸਾਨ ਦੀ ਪਰਿਭਾਸ਼ਾ ਬਦਲ ਕੇ ਖੁਦਕੁਸ਼ੀਆਂ ਘੱਟ ਕਰਨ ਦਾ ਯਤਨ ਕੀਤਾ ਗਿਆ। ਅਸਲ ਵਿਚ ਐੱਨ.ਸੀ.ਆਰ.ਬੀ. ਦੀ ਰਿਪੋਰਟ ਮੁੱਖ ਤੌਰ ’ਤੇ ਪੁਲਸ ਰਿਕਾਰਡ ’ਤੇ ਆਧਾਰਤ ਹੁੰਦੀ ਹੈ ਕਿਉਂਕਿ ਇਸ ਦੀ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਲਈ ਲੋਕ ਪੋਸਟ ਮਾਰਟਮ ਜਾਂ ਪੁਲਸ ਨੂੰ ਸੂਚਿਤ ਕੀਤੇ ਬਿਨਾਂ ਹੀ ਅੰਤਮ ਸਸਕਾਰ ਕਰ ਦਿੰਦੇ ਹਨ। ਇਸੇ ਕਾਰਨ ਖੁਦਕੁਸ਼ੀਆਂ ਦੀ ਸਹੀ ਗਿਣਤੀ ਕਿਤੇ ਘੱਟ ਸਾਹਮਣੇ ਆਉਂਦੀ ਹੈ। ਪ੍ਰਾਪਤ ਅੰਕੜਿਆਂ ਮੁਤਾਬਕ ਭਾਰਤ ਵਿਚ ਹਰ ਘੰਟੇ ਵਿਚ ਔਸਤਨ 2 ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਜੇਕਰ ਪੰਜਾਬ ਵਾਂਗ ਹੋਰਨਾਂ ਰਾਜਾਂ ਵਿਚ ਵੀ ਸਰਵੇਖਣ ਕੀਤਾ ਜਾਵੇ ਤਾਂ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ ਕਈ ਗੁਣਾ ਜ਼ਿਆਦਾ ਹੋ ਸਕਦੀ ਹੈ।

ਭਰਾਤ ਵਿਚ ਹਰ ਸਾਲ 2500 ਕਿਸਾਨ ਖੇਤੀ ਛੱਡ ਜਾਂਦੇ ਹਨ

ਕਿਸਾਨਾਂ ਦੇ ਖੁਦਕੁਸ਼ੀਆਂ ਦੇ ਰਸਤੇ ਪੈ ਜਾਣ ਕਾਰਨ ਖੇਤਾ ਦਾ ਫਾਇਦੇਮੰਦ ਨਾ ਹੋਣਾ ਹੈ। ਖੇਤੀ ਦੀ ਲਾਗਤ ਵਧਣ ਦੇ ਮੁਕਾਬਲੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਮੁਨਾਫੇਭਰਿਆ ਭਾਅ ਨਹੀਂ ਮਿਲਦਾ। ਜਿਸ ਨਾਲ ਆਮਦਨ ਅਤੇ ਖਰਚੇ ਵਿਚ ਫਰਕ ਵਧਣ ਨਾਲ ਕਿਸਾਨ ਪਰਿਵਾਰ ਆਰਥਿਕ ਸੰਕਟ ਵਿਚ ਘਿਰਨ ਤੋਂ ਬਾਅਦ ਖੁਦਕੁਸ਼ੀ ਕਰਨ ਵਰਗਾ ਮੰਦਭਾਗਾ ਕਦਮ ਚੁੱਕਣ ਲਈ ਮਜਬੂਰ ਹੋ ਜਾਂਦਾ ਹੈ। ਦੇਸ਼ ਦੀ ਛੋਟੀ ਅਤੇ ਦਰਮਿਆਨੀ ਕਿਸਾਨੀ ਤਾਂ ਪਹਿਲਾਂ ਹੀ ਖੇਤੀ ਧੰਦੇ ਨੂੰ ਛੱਡਣ ‘ਤੇ ਮਜਬੂਰ ਹੋ ਚੁੱਕੀ ਹੈ। ਭਾਰਤ ਵਿਚ ਹਰ ਰੋਜ਼ 2500 ਕਿਸਾਨ ਖੇਤੀ ਨੂੰ ਅਲਵਿਦਾ ਕਹਿ ਜਾਂਦੇ ਹਨ।

ਇਹ ਵੀ ਪੜ੍ਹੋ : ਟਰੱਕ ਨੇ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 2 ਦੀ ਮੌਤ

PunjabKesari

ਖੇਤੀ ਸੈਕਟਰ ਵਿਚ ਮਿਲਣ ਵਾਲਾ ਰੁਜ਼ਗਾਰ ਘੱਟ ਹੋ ਰਿਹਾ

ਭਾਰਤ ਵਿਚ ਇਥੇ 1972-73 ਵਿਚ ਇਹ ਸੈਕਟਰ 74 ਫੀਸਦੀ ਲੋਕਾਂ ਨੂੰ ਰੁਜ਼ਗਾਰ ਦਿੰਦਾ ਸੀ, ਨਾਲ ਹੀ 1993-94 ਵਿਚ 64 ਫੀਸਦੀ ਅਤੇ ਹੁਣ 54 ਫੀਸਦੀ ਲੋਕਾਂ ਨੂੰ ਹੀ ਰੁਜ਼ਗਾਰ ਪ੍ਰਦਾਨ ਕਰਦਾ ਹੈ। ਅੱਜ ਪੰਜਾਬ ਦੇ ਖੇਤੀ ਸੈਕਟਰ ’ਤੇ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਜੋ ਹਰ ਪਰਿਵਾਰ ਸਿਰ ਔਸਤਨ 10 ਲੱਖ ਰੁਪਏ ਬਣਦਾ ਹੈ। ਇਸ ਕਰਜ਼ੇ ਦਾ ਵਿਆਜ ਸਵਾ ਲੱਖ ਰੁਪਏ ਸਾਲਾਨਾ ਬਣਦਾ ਹੈ। ਆਮਦਨ ਤੋਂ ਕਰਜ਼ਾ ਦੋ ਤੋਂ ਢਾਈ ਗੁਣਾ ਹੈ।

ਪੰਜਾਬ ਸਰਕਾਰ ਦਾ ਦਾਅਵਾ

ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ 563198 ਕਿਸਾਨਾਂ ਦਾ 4610 ਕਰੋੜ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਨ੍ਹਾਂ ਵਿਚ 445 ਕਰੋੜ ਰੁਪਏ ਦੇ ਕਰਜ਼ੇ ਬੇਜ਼ਮੀਨੇ ਕਿਸਾਨਾਂ ਦੇ ਮੁਆਫ ਕੀਤੇ ਗਏ ਹਨ। ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ 665 ਕਿਸਾਨਾਂ ਦੀ ਸ਼ਹਾਦਤ ਹੋਈ, 3 ਲੱਖ ਮੁਆਵਜ਼ਾ 50 ਫੀਸਦੀ ਪੀੜਤ ਪਰਿਵਾਰਾਂ ਨੂੰ ਮਿਲਿਆ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ.ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ 665 ਕਿਸਾਨ ਸੰਘਰਸ਼ ਦੌਰਾਨ ਪੰਜਾਬ ਦੇ 665 ਕਿਸਾਨਾਂ ਦੀ ਸ਼ਹਾਦਤ ਹੋਈ। ਇਨ੍ਹਾਂ ਵਿਚੋਂ ਲਗਭਗ 50 ਫੀਸਦੀ ਕਿਸਾਨਾਂ ਨੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਪਰ ਨੌਕਰੀ ਕਿਸੇ ਨੂੰ ਨਹੀਂ ਦਿੱਤੀ। ਹਰਿਆਣਾ ਨਾਲ ਸਬੰਧਤ 78 ਕਿਸਾਨਾਂ ਦੀ ਸ਼ਹਾਦਤ ਹੋਈ ਨਾ ਤਾਂ ਹਰÇਆਣਾ ਸਰਕਾਰ ਨੇ ਕਿਸੇ ਪੀੜਤ ਪਰਿਾਵਰ ਨੂੰ ਕੋਈ ਮੁਆਵਜ਼ਾ ਦਿੱਤਾ ਅਤੇ ਨਾ ਹੀ ਕੋਈ ਨੌਕਰੀ।

PunjabKesari

ਕੁਲਵੰਤ ਸਿੰਘ ਸੰਧੂ

 


Anuradha

Content Editor

Related News