ਪ੍ਰੀਖਿਆ ਦੇਣ ਜਾ ਰਹੇ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ

Thursday, Mar 06, 2025 - 06:47 PM (IST)

ਪ੍ਰੀਖਿਆ ਦੇਣ ਜਾ ਰਹੇ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ

ਅਬੋਹਰ (ਸੁਨੀਲ)- ਅੱਜ ਸਵੇਰੇ ਸਥਾਨਕ ਅਜੀਤ ਨਗਰ ’ਚ ਇਕ ਟਰੈਕਟਰ ਟਰਾਲੀ ਚਾਲਕ ਨੇ ਸਕੂਟਰ ’ਤੇ ਸਕੂਲ ਜਾ ਰਹੇ ਭੈਣ-ਭਰਾਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਭੈਣ-ਭਰਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਇਕ ਕੁੜੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਉਥੋਂ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-  ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ

ਜਾਣਕਾਰੀ ਅਨੁਸਾਰ ਰਾਜ ਕੁਮਾਰ ਦਾ ਪੁੱਤਰ ਪ੍ਰਿੰਸ ਅਤੇ ਉਸ ਦੀਆਂ ਭੈਣਾਂ ਅਰਸ਼ਦੀਪ ਅਤੇ ਸਿਮਰਨ ਸ਼ਹਿਰ ਦੇ ਮਿਡਲ ਸਕੂਲ ’ਚ ਪ੍ਰੀਖਿਆ ਦੇਣ ਲਈ ਸਕੂਟਰ ’ਤੇ ਆ ਰਹੇ ਸਨ। ਜਦੋਂ ਉਹ ਅਜੀਤ ਨਗਰ ਨੇੜੇ ਪਹੁੰਚੇ ਤਾਂ ਇਕ ਟਰੈਕਟਰ-ਟਰਾਲੀ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਡਿੱਗ ਪਏ ਅਤੇ ਜ਼ਖਮੀ ਹੋ ਗਏ। ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ

ਡਾਕਟਰਾਂ ਅਨੁਸਾਰ ਅਰਸ਼ਦੀਪ ਦੇ ਸਿਰ ’ਚ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸੀ. ਟੀ. ਸਕੈਨ ਲਈ ਰੈਫਰ ਕੀਤਾ ਗਿਆ। ਪ੍ਰਿੰਸ ਅਤੇ ਸਿਰਮਨ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ। ਪ੍ਰਿੰਸ ਦੀ ਮਾਂ ਨੇ ਦੱਸਿਆ ਕਿ ਬੱਚਿਆਂ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਖੁਦ ਸਖ਼ਤ ਮਿਹਨਤ ਕਰਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਹੈ। ਇਸ ਲਈ ਪੁਲਸ ਪ੍ਰਸ਼ਾਸਨ ਨੂੰ ਟਰਾਲੀ ਮਾਲਕ ਦਾ ਪਤਾ ਲਾਉਣਾ ਚਾਹੀਦਾ ਹੈ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News