ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

Thursday, Jan 16, 2020 - 09:38 PM (IST)

ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

ਸੰਗਤ ਮੰਡੀ,(ਮਨਜੀਤ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਸ ਚੌਕੀ ਜੱਸੀਬਾਗ ਵਾਲੀ ਦੇ ਇੰਚਾਰਜ ਐੱਸ. ਆਈ. ਬਲਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਮੇਸ਼ ਪੁੱਤਰ ਸੁਖਰਾਮ ਵਾਸੀ ਕਿੱਲਿਆਵਾਲੀ ਜੋ ਕਿ ਪੰਜਾਬ ਪੈਲੇਸ ’ਚ ਨੌਕਰੀ ਕਰਦਾ ਹੈ, ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦ ਉਹ ਉਕਤ ਪਿੰਡ ਨਜ਼ਦੀਕ ਢਿੱਲੋਂ ਪੈਟਰੋਲ ਪੰਪ ਕੋਲ ਪਹੁੰਚਿਆਂ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ’ਚ ਉਮੇਸ਼ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਉਮੇਸ਼ ਦੇ ਭਰਾ ਰਾਏ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News