31 ਜਨਵਰੀ ਤੱਕ ਆਂਗਣਵਾੜੀ ਸੈਂਟਰ ਬੱਚਿਆਂ ਲਈ ਬੰਦ
Saturday, Jan 15, 2022 - 09:25 AM (IST)
ਸੰਗਰੂਰ (ਸਿੰਗਲਾ) : ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹੋਏ ਅੱਜ ਪੱਤਰ ਅਨੁਸਾਰ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਕੋਵਿਡ-19 ਦੀ ਤੀਜੀ ਲਹਿਰ ਕਰ ਕੇ ਆਂਗਣਵਾੜੀ ਸੈਂਟਰ 31 ਜਨਵਰੀ 2022 ਤੱਕ ਬੱਚਿਆਂ ਲਈ ਬੰਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸੁਖਦੇਵ ਸਿੰਘ ਢੀਂਡਸਾ ਦੇ ‘ਸ਼੍ਰੋਮਣੀ ਅਕਾਲੀ ਦਲ ਸੰਯੁਕਤ’ ਨੂੰ ਮਿਲਿਆ ਚੋਣ ਨਿਸ਼ਾਨ ‘ਟੈਲੀਫੋਨ’
ਇਸ ਸਬੰਧੀ ਜਦੋਂ ਆਂਗਣਵਾੜੀ ਮਹਿਕਮੇ ਦੇ ਸੁਪਰਵਾਈਜ਼ਰ ਬਲਜੀਤ ਕੌਰ ਪੇਧਨੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਠੰਡ ਦੇ ਕਾਰਨ ਅਤੇ ਕੋਵਿਡ-19 ਦੀ ਸਥਿਤੀ ਨੂੰ ਮੁੱਖ ਰੱਖਦਿਆਂ ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਜਿਵੇਂ ਕਿ 0-6 ਸਾਲ ਤੱਕ ਦੇ ਬੱਚਿਆਂ ਲਈ ਆਂਗਣਵਾੜੀ ਸੈਂਟਰ ਮਿਤੀ 31 ਜਨਵਰੀ 2022 ਤੱਕ ਬੰਦ ਕੀਤੇ ਗਏ ਹਨ ਪਰ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨ ਆਂਗਣਵਾੜੀ ਵਰਕਰਾਂ ਦੁਆਰਾ ਪਹਿਲਾਂ ਦੀ ਤਰ੍ਹਾਂ ਹੀ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?