ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬਠਿੰਡਾ ਵਿਖੇ ਭਲਕੇ

11/15/2018 4:00:41 PM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ 17 ਨਵੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਕਤ ਮੀਟਿੰਗ ਆਂਗਨਵਾੜੀ ਇੰਲਪਾਈਜ਼ ਫੈਡਰੇਸ਼ਨ ਆਫ਼ ਇੰਡੀਆਂ ਨੇ 3 ਦਸੰਬਰ ਨੂੰ ਜੰਤਰ ਮੰਤਰ ਦਿੱਲੀ ਵਿਖੇ ਕੀਤੀ ਜਾ ਰਹੀ ਦੇਸ਼ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਹੈ। ਇਸ ਰੈਲੀ ਦੀ ਸੂਬਾ ਕਮੇਟੀ ਤੋਂ ਇਲਾਵਾ ਜ਼ਿਲਾ ਪ੍ਰਧਾਨ, ਬਲਾਕ ਪ੍ਰਧਾਨ ਅਤੇ ਸਰਗਰਮ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਦਿੱਲੀ ਵਿਖੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲਿਜਾਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। 

ਕੀ ਹਨ ਮੰਗਾਂ
ਆਂਗਨਵਾੜੀ ਯੂਨੀਅਨ ਦੀ ਮੰਗ ਹੈ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਜਾਵੇ ਅਤੇ ਬਾਕੀ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾਣ। ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਗਰੇਡ ਦਿੱਤੇ ਜਾਣ। ਜਿੰਨਾਂ ਚਿਰ ਆਂਗਨਵਾੜੀ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਮਿਲਦਾ, ਉਨ੍ਹਾਂ ਸਮਾਂ ਉਜਰਤਾ ਨੂੰ ਮੁੱਖ ਰੱਖਦਿਆਂ ਆਂਗਨਵਾੜੀ ਵਰਕਰਾਂ ਨੂੰ ਹਰ ਮਹੀਨੇ 24 ਹਜ਼ਾਰ ਰੁਪਏ ਮਾਣ ਭੱਤਾ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ।


rajwinder kaur

Content Editor

Related News