ਆਂਗਣਵਾੜੀ ਵਰਕਰਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰ ਰਹੀਆਂ ਨੇ ਤਿਆਰ, ਸਰਕਾਰ ਦੇ ਹੱਥ ਖੜ੍ਹੇ

Monday, May 17, 2021 - 03:10 PM (IST)

ਆਂਗਣਵਾੜੀ ਵਰਕਰਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰ ਰਹੀਆਂ ਨੇ ਤਿਆਰ, ਸਰਕਾਰ ਦੇ ਹੱਥ ਖੜ੍ਹੇ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੰਜਾਬ ਸਰਕਾਰ ਨੇ ਫਰੰਟ ਲਾਈਨ ਵਰਕਰ ਕਰਾਰ ਦਿੱਤਾ ਹੋਇਆ ਹੈ। ਇਹ ਵਰਕਰਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਘਰ-ਘਰ ਜਾ ਕੇ ਜਾਗਰੂਕ ਕਰ ਰਹੀਆਂ ਹਨ ਅਤੇ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ।

ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)

ਦੂਜੇ ਪਾਸੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਨੇ ਕੋਰੋਨਾ ਵੈਕਸੀਨ ਲਗਵਾਉਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਕੋਰੋਨਾ ਵੈਕਸੀਨ ਦੀ ਪਿੱਛੋਂ ਘਾਟ ਆ ਰਹੀ ਹੈ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਪਿੰਡਾਂ ਵਿਚ ਕੈਂਪ ਲਗਵਾਉਣ ਲਈ ਕਿਹਾ ਜਾ ਰਿਹਾ ਹੈ ਪਰ ਅੱਗੋ ਉਹ ਕਹਿ ਰਹੇ ਹਨ ਕਿ ਟੀਕੇ ਮੁੱਕੇ ਪਏ ਹਨ। ਜਦੋਂ ਟੀਕੇ ਆ ਗਏ , ਉਦੋਂ ਲਾਵਾਂਗੇ । ਸੂਬਾ ਪ੍ਰਧਾਨ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕੋਰੋਨਾ ਵੈਕਸੀਨ ਜਲਦੀ ਸਾਰੇ ਥਾਵਾਂ ’ਤੇ ਮੁਹੱਈਆ ਕਰਵਾਈ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ।

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)


author

rajwinder kaur

Content Editor

Related News