ਆਂਗਣਵਾੜੀ ਵਰਕਰਾਂ ਅੱਜ ਤੋਂ ਪਿੰਡ-ਪਿੰਡ ਫੂਕਣਗੀਆਂ ਪੰਜਾਬ ਸਰਕਾਰ ਦੇ ਪੁਤਲੇ

Wednesday, Dec 15, 2021 - 03:22 PM (IST)

ਆਂਗਣਵਾੜੀ ਵਰਕਰਾਂ ਅੱਜ ਤੋਂ ਪਿੰਡ-ਪਿੰਡ ਫੂਕਣਗੀਆਂ ਪੰਜਾਬ ਸਰਕਾਰ ਦੇ ਪੁਤਲੇ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 16 ਦਸੰਬਰ ਤੋਂ 25 ਦਸੰਬਰ ਤੱਕ ਪਿੰਡ-ਪਿੰਡ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਿਛਲੇਂ ਪੰਜ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ, ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)

ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਅਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਬਾਕੀ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ


author

rajwinder kaur

Content Editor

Related News