ਫਰੰਟ ਲਾਈਨ ''ਤੇ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੇ ਕੀਤੀ ਸੁਰੱਖਿਆ ਦੀ ਮੰਗ

05/14/2020 3:45:23 PM

ਸੰਗਰੂਰ(ਬੇਦੀ): ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰ ਹੈਲਪਰ ਦੇ ਸੱਦੇ 'ਤੇ ਅੱਜ ਪੂਰੇ ਦੇਸ਼ 'ਚ ਸੁਰੱਖਿਆ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ-ਆਪਣੇ ਘਰਾਂ 'ਚ, ਪਿੰਡ ਪੱਧਰ ਤੇ ਬਲਾਕ ਪੱਧਰ ਤੇ ਅਤੇ ਜ਼ਿਲਾ ਪੱਧਰ ਤੇ ਮੰਗ ਪੱਤਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਭੇਜ ਕੇ ਮੰਗ ਕੀਤੀ ਗਈ ਕਿ ਆਂਗਣਵਾੜੀ ਵਰਕਰ ਹੈਲਪਰ ਨੂੰ ਵੀ ਕੋਰੋਨਾ ਫਰੰਟ ਲਾਈਨ ਵਰਕਰ ਮੰਨਦੇ ਹੋਏ 50 ਲੱਖ ਦੇ ਸੁਰੱਖਿਆ ਬੀਮਾ ਯੋਜਨਾ 'ਚ ਸ਼ਾਮਿਲ ਕੀਤਾ ਜਾਵੇ। ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜ਼ਿਲਾ ਸੰਗਰੂਰ ਵਲੋਂ ਵੀ ਸਰਕਾਰਾਂ ਵਲੋਂ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਮਤਰੇਈ ਮਾਂ ਵਾਲੇ ਸਲੂਕ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਮਨਦੀਪ ਕੁਮਾਰੀਸ਼ਸ਼ੀ ਬਾਲਾ, ਚਰਨਜੀਤ ਕੌਰ, ਪ੍ਰੋਮਿਲਾ ਵਰਮਾ, ਤੇ ਹਰਜਿੰਦਰ ਕੌਰ ਆਦਿ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਸੰਕਟ 'ਚ ਫਰੰਟ ਲਾਈਨ 'ਤੇ ਕੋਰੋਨਾ ਯੋਧਿਆਂ ਦੇ ਰੂਪ 'ਚ ਡੱਟੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਇਸ ਮਹਾਮਾਰੀ ਉੱਤੇ ਰੋਕ ਲਈ ਫਰੰਟ ਲਾਈਨ 'ਤੇ ਡਟੀਆਂ ਹੋਈਆਂ ਹਨ। 

PunjabKesari

ਸਰਕਾਰ ਵਲੋਂ ਸਮੇਂ-ਸਮੇਂ ਤੇ ਹੇਠਲੇ ਪੱਧਰ ਤੱਕ ਪਹੁੰਚਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾ ਵਲੋਂ ਮੋਢੇ ਨਾਲ ਮੋਢਾ ਜੋੜ ਕੇ ਲਾਭਪਾਤਰੀਆ ਤੱਕ ਪਹੁੰਚ ਲਈ ਕੰਮ ਕਰ ਰਹੀਆਂ ਹਨ। |ਇਸ 'ਚ ਸਰਵੇ, ਕੁਆਰਟਾਈਨ ਕੀਤੇ ਲੋਕਾਂ ਦਾ ਸਰਵੇ ਅਤੇ ਉਨ੍ਹਾਂ ਦਾ ਧਿਆਨ ਰੱਖਣਾ ,ਘਰ ਘਰ 'ਚ ਬੁਢਾਪਾ, ਵਿਧਵਾ ,ਆਸ਼ਰਤ ਪੈਨਸ਼ਨ ਦਾ ਪਹੁੰਚਾਉਣਾ, ਘਰ-ਘਰ ਆਂਗਨਵਾੜੀ ਦੀ ਫੀਡ ਪਾਉਣਾ ਆਦਿ ਕੰਮਾਂ ਨੂੰ ਬਿਨਾਂ ਕਿਸੇ ਸੁਰੱਖਿਆ ਦੇ ਅਤੇਬਿਨਾਂ ਸੁਰੱਖਿਅਤ ਬੀਮੇ ਦੇ ਆਂਗਣਵਾੜੀ ਵਰਕਰਾਂ ਕੰਮ ਕਰ ਰਹੀਆਂ ਹਨ । ਜਦੋਂਕਿ ਪੂਰੇ ਹਿੰਦੋਸਤਾਨ 'ਚ ਫਰੰਟ ਲਾਈਨ ਤੇ ਕੰਮ ਕਰਨ ਵਾਲੇ ਸਾਰੇ ਹੀ ਵਰਕਰ ਮੁਲਾਜ਼ਮਾਂ ਨੂੰ ਕੋਰੋਨਾ ਸੁਰੱਖਿਆ ਬੀਮਾ ਯੋਜਨਾ 'ਚ ਸ਼ਾਮਲ ਕੀਤਾ ਗਿਆ ਹੈ। ਪਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸੁਰੱਖਿਆ ਮੁਹੱਈਆ ਨਹੀਂ ਹੈ। ਇਸ ਦੇ ਬਾਅਦ ਵੀ ਉਹ ਆਪਣੇ ਕੰਮ ਨੂੰ ਪੂਰੀ ਮਿਹਨਤ ਨਾਲ ਨਿਭਾ ਰਹੀਆਂ ਹਨ।


Shyna

Content Editor

Related News