ਆਂਗਨਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

Tuesday, Oct 16, 2018 - 05:23 PM (IST)

ਆਂਗਨਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਮੋਗਾ (ਵਿਪਨ) - ਆਂਗਨਵਾੜੀ ਵਰਕਰਾਂ ਨੇ ਅੱਜ ਤਰਨਤਾਰਨ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ ਦਿੰਦਿਆਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਿਲੀ ਜਾਣਕਾਰੀ ਅਨੁਸਾਰ ਆਂਗਨਵਾੜੀ ਵਰਕਰਾਂ ਨੇ ਇਹ ਧਰਨਾ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਲਗਾਇਆ ਹੈ, ਜਿਸ 'ਚ ਉਨ੍ਹਾਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਪ੍ਰਦਰਸ਼ਨ ਕੀਤਾ। 

ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਕੈਪਟਨ ਦੀ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ 'ਚ 1500 ਰੁਪਏ ਦਾ ਵਾਧਾ ਕਰਕੇ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਹਾੜੀ ਲਗਾਉਣ ਵਾਲਾ ਮਜ਼ਦੂਰ ਵੀ 300 ਰੁਪਏ ਲੈਂਦਾ ਹੈ ਪਰ ਸਰਕਾਰ ਉਨ੍ਹਾਂ ਨੂੰ ਕੰਮ ਦੇ ਹਿਸਾਬ ਨਾਲ ਤਨਖਾਹ ਨਹੀਂ ਦੇ ਰਹੀ। ਆਂਗਨਵਾੜੀ ਵਰਕਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਸਹੀ ਤਨਖਾਹ ਨਾ ਦਿੱਤੀ ਤਾਂ ਉਨ੍ਹਾਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਮੰਗਾਂ ਪੂਰੀਆਂ ਨਾ ਹੋਣ 'ਤੇ 4 ਤਰੀਕ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।


Related News