ਆਂਗਣਵਾੜੀ ਵਰਕਰਾਂ ਯੂਨੀਅਨ ਵਲੋਂ ਕੀਤੇ ਜਾ ਰਹੇ ਹਰ ਸੰਘਰਸ਼ ''ਚ ਦੇਣਗੀਆਂ ਡੱਟਵਾ ਸਾਥ

07/10/2019 4:37:26 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਸੀ੍ਰ ਮੁਕਤਸਰ ਸਾਹਿਬ ਦੀਆਂ ਆਗੂਆਂ ਨੇ ਯੂਨੀਅਨ ਦੀ ਸੂਬਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਕਤ ਜ਼ਿਲੇ ਨਾਲ ਸਬੰਧਿਤ ਚਾਰਾਂ ਬਲਾਕਾਂ ਦੀਆਂ ਆਂਗਣਵਾੜੀ ਵਰਕਰਾਂ ਯੂਨੀਅਨ ਵਲੋਂ ਕੀਤੇ ਜਾ ਰਹੇ ਸੰਘਰਸ਼ 'ਚ ਡੱਟਵਾ ਸਾਥ ਦੇਣਗੀਆਂ। ਅਜਿਹਾ ਕਰਨ ਨਾਲ ਸੂਬੇ ਭਰ ਦੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਦੇ ਹਨ। ਯੂਨੀਅਨ ਦੀ ਜ਼ਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ, ਸਰਬਜੀਤ ਕੌਰ ਕੌੜਿਆਂਵਾਲੀ, ਕਿਰਨਪਾਲ ਕੌਰ ਮਹਾਂਬੱਧਰ ਆਦਿ ਨੇ ਕਿਹਾ ਕਿ ਹੁਣ ਤੱਕ ਜਥੇਬੰਦੀ ਵਲੋਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਲਈ ਵੱਡੇ ਸੰਘਰਸ਼ ਕੀਤੇ ਗਏ ਸਨ। ਇਸ ਦੌਰਾਨ ਆਗੂਆਂ ਨੂੰ ਜੇਲਾਂ ਅਤੇ ਥਾਣਿਆਂ ਤੱਕ ਵੀ ਜਾਣਾ ਪਿਆ। 

ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਕੇਂਦਰ ਸਰਕਾਰ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੰਦੀ ਉਂਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਸਾਰੇ ਸੂਬੇ ਦੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਚਾਹੀਦਾ ਹੈ ਕਿ ਜਦੋਂ ਵੀ ਯੂਨੀਅਨ ਵਲੋਂ ਕੋਈ ਸੰਘਰਸ਼ ਕੀਤਾ ਜਾਵੇ ਤਾਂ ਉਂਦੋਂ ਸਾਰੀਆਂ ਵਰਕਰਾਂ ਅਤੇ ਹੈਲਪਰਾਂ ਉਨ੍ਹਾਂ ਦਾ ਸਾਥ ਦੇਣ ਤਾਂ ਕਿ ਉਨ੍ਹਾਂ ਦੀ ਤਾਕਤ ਅੱਗੇ ਸਰਕਾਰ ਝੁੱਕਣ ਲਈ ਮਜਬੂਰ ਹੋ ਜਾਵੇ।


rajwinder kaur

Content Editor

Related News