ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਡਾ. ਸੰਗੀਤਾ ਤੂਰ ਬਣੀ ਪਹਿਲੀ ਮਹਿਲਾ ਡਾਇਰੈਕਟਰ
Thursday, Sep 28, 2023 - 04:21 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਡਾ. ਸੰਗੀਤਾ ਤੂਰ ਨੂੰ ਪਸ਼ੂ ਪਾਲਣ ਵਿਭਾਗ ਦੀ ਡਾਇਰੈਕਟਰ ਨਿਯੁਕਤ ਕੀਤਾ ਅਤੇ ਡਾ. ਸੰਗੀਤਾ ਤੂਰ ਪੰਜਾਬ ਪਸ਼ੂ ਪਾਲਣ ਵਿਭਾਗ ਦੇ ਪਹਿਲੀ ਮਹਿਲਾ ਡਾਇਰੈਕਟਰ ਬਣੀ। ਇਸ ਤੋਂ ਪਹਿਲਾਂ ਡਾ. ਸਾਹਿਬਾ ਪਸ਼ੂ ਪਾਲਣ ਵਿਭਾਗ ਵਿੱਚ ਬਤੌਰ ਸੰਯੁਕਤ ਡਾਇਰੈਕਟਰ (ਪਲੈਨਿੰਗ ਅਤੇ ਵਿਕਾਸ) ਦੀ ਸੇਵਾ ਨਿਭਾ ਰਹੇ ਸਨ। ਡਾ. ਸੰਗੀਤਾ ਤੂਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦਾ ਇਸ ਜ਼ਿੰਮੇਵਾਰੀ ਦੇਣ 'ਤੇ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ, ਪੰਜਾਬ ਵੈਕਸੀਨ ਸੰਸਥਾ ਲੁਧਿਆਣਾ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਜੋ ਪਸ਼ੂਆਂ ਅਤੇ ਪੋਲਟਰੀ ਦੀਆਂ ਵੈਕਸੀਨਾਂ ਬਣਾਈਆ ਜਾ ਸਕਣ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ
ਵਿਭਾਗ 'ਚ ਵੈਟਨਰੀ ਇੰਸਪੈਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨਾ ਅਤੇ ਪਸ਼ੂ ਹਸਪਤਾਲਾਂ ਨੂੰ ਪਸ਼ੂ ਧਨ ਦੇ ਇਲਾਜ ਵਾਸਤੇ ਦਵਾਈਆਂ ਉਪਲੱਬਧ ਕਰਵਾਉਣਾ ਮੁੱਖ ਕੰਮ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀ ਪਹਿਲੀ ਮਹਿਲਾ ਡਾਇਰੈਕਟਰ ਹੋਣ ਦੇ ਨਾਤੇ ਪਸ਼ੂ ਪਾਲਣ ਵਿਭਾਗ 'ਚ ਕੰਮ ਕਰ ਰਹੀਆਂ ਮਹਿਲਾ ਵੈਟਨਰੀ ਅਫ਼ਸਰਾਂ ਨੂੰ ਵੱਧ ਤੋਂ ਵੱਧ ਕੰਮ ਕਰਨ ਲਈ ਉਤਸ਼ਾਹਿਤ ਕਰਨਾ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਇਸ ਮੌਕੇ ਡਾ. ਰੰਜੀਵ ਬਾਲੀ ਸੰਯੁਕਤ ਡਾਇਰੈਕਟਰ ਪਸ਼ੂ ਪਾਲਣ (ਆਰ.ਡੀ.ਡੀ.ਐੱਲ.) ਜਲੰਧਰ ਜੀ ਨੇ ਡਾ. ਸੰਗੀਤਾ ਤੂਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ। ਪਠਾਨਕੋਟ ਮਨਿਸਟਰੀਅਲ ਸਰਵਿਸ ਐਸੋਸੀਏਸ਼ਨ ਪਸ਼ੂ ਪਾਲਣ ਪੰਜਾਬ ਦੇ ਮੀਤ ਪ੍ਰਧਾਨ ਰਣਬੀਰ ਸਿੰਘ, ਸ੍ਰੀ ਜਸਪ੍ਰੀਤ ਸਿੰਘ ਚੇਅਰਮੈਨ, ਸ੍ਰੀ ਹਰਭਜਨ ਸਿੰਘ ਪ੍ਰਧਾਨ, ਕੁਲਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ ਆਦਿ ਨੇ ਐਸੋਸੀਏਸ਼ਨ ਵੱਲੋ ਡਾ. ਸੰਗੀਤਾ ਤੂਰ ਨੂੰ ਪਸ਼ੂ ਪਾਲਣ ਵਿਭਾਗ ਦੀ ਡਾਇਰੈਕਟਰ ਨਿਯੁਕਤ ਹੋਣ 'ਤੇ ਮੁਬਾਰਕਾਂ ਦਿੱਤੀਆਂ ਅਤੇ ਸਰਕਾਰ ਦਾ ਧੰਨਵਾਦ ਕੀਤਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8