ਵੱਖ-ਵੱਖ ਪਾਰਟੀਆਂ ਦੇ ਨੌਜਵਾਨਾਂ ਨੇ ਪਾਰਟੀ ਛੱਡ ਅਕਾਲੀ ਦਲ ''ਚ ਸ਼ਾਮਲ ਹੋਣ ਦਾ ਕੀਤਾ ਐਲਾਨ

08/15/2020 3:22:15 PM

ਤਪਾ ਮੰਡੀ (ਸ਼ਾਮ, ਗਰਗ) : ਪਿੰਡ ਦਰਾਜ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸਬੰਧ ਰੱਖਦੇ ਯੂਥ ਚੇਤਨਾ ਮੰਚ ਦੇ ਨੌਜਵਾਨਾਂ ਨੇ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਤਰਨਜੀਤ ਸਿੰਘ ਦੁੱਗਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਪਾਰਟੀ ਛੱਡ ਕੇ ਆਏ ਨੌਜਵਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ 'ਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਖੇਡ-ਖੇਡ 'ਚ ਵਾਪਰੀ ਅਣਹੋਣੀ, ਸਤਲੁਜ ਦਰਿਆ 'ਚ ਰੁੜੀਆਂ 4 ਲੜਕੀਆਂ

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਨਹੀਂ ਕਰਨ ਦੇਵਾਂਗੇ ਕਿਉਂਕਿ 2022 'ਚ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਬਣੇਗੀ ਜਿਸ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ। ਉਨ੍ਹਾਂ ਕਿਹਾ ਕਿ ਆਪਣੇ ਸਮੇਂ ਦੌਰਾਨ ਅਕਾਲੀ ਸਰਕਾਰ ਨੇ ਨੌਜਵਾਨਾਂ, ਦਲਿਤ ਵਰਗ, ਕਿਸਾਨਾਂ ਅਤੇ ਵਪਾਰੀਆਂ ਲਈ ਜੋ ਕਾਰਜ ਕੀਤੇ ਸਨ, ਲੋਕ ਉਨ੍ਹਾਂ ਨੂੰ ਹੁਣ ਦੁਬਾਰਾ ਯਾਦ ਕਰਨ ਲੱਗ ਪਏ ਹਨ। ਇਸ ਮੌਕੇ ਗੁਰਦੀਪ ਸਿੰਘ, ਸੀਪਾ ਢਿੱਲਵਾਂ, ਜਸਕਰਨ ਸਿੰਘ ਦਰਾਜ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਸਿੱਖ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ, ਲਾਏ ਖਾਲਿਸਤਾਨ ਦੇ ਨਾਅਰੇ

Anuradha

This news is Content Editor Anuradha