ਫਾਜ਼ਿਲਕਾ ''ਚ ਕੋਰੋਨਾ ਦੇ ਇਕ ਹੋਰ ਕੇਸ ਦੀ ਹੋਈ ਪੁਸ਼ਟੀ

06/03/2020 9:50:24 PM

ਫਾਜ਼ਿਲਕਾ— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਰ ਰੋਜ਼ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਜੋ ਇਕ ਚਿੰਤਾ ਦਾ ਵਿਸ਼ਾ ਹੈ। ਫਾਜ਼ਿਲਕਾ ਜ਼ਿਲ੍ਹੇ ਤੋਂ ਭੇਜੇ ਗਏ ਨਮੂਨਿਆਂ 'ਚੋਂ ਇਕ 45 ਸਾਲਾਂ ਮਹੀਲਾ ਦੀ ਰਿਪਰੋਟ ਪਾਜ਼ੇਟਿਵ ਆਈ ਹੈ। ਮਹੀਲਾ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਹੁਣ ਜ਼ਿਲੇ 'ਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 3 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ ਪਾਜ਼ੇਟਿਵ ਆਈ ਮਹੀਲਾ ਨੂੰ ਜਲਾਲਾਬਾਦ ਆਈਸੋਲੇਸ਼ਨ ਸੈਂਟਰ ਵਿਚ ਭੇਜ ਦਿੱਤਾ ਗਿਆ ਹੈ।

Bharat Thapa

This news is Content Editor Bharat Thapa