ਦਾਜ ਦੀ ਬਲੀ ਚੜ੍ਹੀ ਇਕ ਹੋਰ ਧੀ : ਸਹੁਰਾ ਪਰਿਵਾਰ ਤੋਂ ਤੰਗ ਆਕੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

Friday, Apr 22, 2022 - 04:44 PM (IST)

ਦਾਜ ਦੀ ਬਲੀ ਚੜ੍ਹੀ ਇਕ ਹੋਰ ਧੀ : ਸਹੁਰਾ ਪਰਿਵਾਰ ਤੋਂ ਤੰਗ ਆਕੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਬਠਿੰਡਾ :  ਤਲਵੰਡੀ ਸਾਬੋ ਦੇ ਪਿੰਡ ਰਾਮਸਰਾ ਵਿਖੇ ਆਪਣੇ ਸਹੁਰਾ ਪਰਿਵਾਰ ਵੱਲੋਂ ਦਾਜ ਦੀ ਮੰਗ ਤੋਂ ਤੰਗ ਪ੍ਰੇਸ਼ਾਨ ਹੋਣ ’ਤੇ ਇੱਕ ਵਿਆਹੁਤਾ ਨੇ ਘਰ ’ਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੇ ਵਾਰਸਾਂ ਨੇ ਦੋਸ਼ੀਆਂ ਖ਼ਿਲ਼ਾਫ ਸਖ਼ਤ ਕਰਵਾਈ ਕਰਨ ਦੀ ਮੰਗ ਕੀਤੀ ਹੈ। ਜਦੋਂ ਕਿ ਰਾਮਾਂ ਮੰਡੀ ਪੁਲਸ ਨੇ ਮ੍ਰਿਤਕ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਰਮਨਦੀਪ ਕੌਰ ਵਾਸੀ ਬੰਗੀ ਰੁਘੂ, ਜਿਸ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਪਿੰਡ ਰਾਮਸਰਾ ਵਿਖੇ ਗੁਰਸੇਵਕ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਦੇਰ ਬਾਅਦ ਅਕਸਰ ਘਰ ਵਿੱਚ ਕਲੇਸ਼ ਰਹਿੰਦਾ ਸੀ। ਮ੍ਰਿਤਕ ਰਮਨਦੀਪ ਕੌਰ ਦਾ ਸਹੁਰਾ ਪਰਿਵਾਰ ਉਸ ਤੋਂ ਦਾਜ ਦੀ ਮੰਗ ਕਰਦੇ ਹੋਏ ਉਸ ਦੀ ਕੁੱਟਮਾਰ ਕਰਦੇ ਸਨ। ਭਾਵੇਂ ਕਿ ਦੋਵਾਂ ਪਿੰਡਾਂ ਦੀ ਪੰਚਾਇਤਾਂ ਨੇ ਦੋਵਾਂ ਘਰਾਂ ਵਿੱਚ ਰਾਜ਼ੀਨਾਮਾ ਵੀ ਕਰਵਾ ਦਿੱਤਾ ਸੀ ।ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਉਸ ਦੀ ਸੱਸ ਅਤੇ ਪਤੀ ਮੋਟਰਸਾਈਕਲ ਅਤੇ ਦਾਜ ਦੀ ਮੰਗ ਕਰਦੇ ਸੀ। ਬੀਤੇ ਦਿਨ ਲੜਕੀ ਦੀ ਕੁੱਟਮਾਰ ਕੀਤੀ ਗਈ ਤੇ ਉਸ ਨੂੰ ਮਾਰ ਕੇ ਫਾਹਾ ਲਗਾ ਕੇ ਪੱਖੇ ਨਾਲ ਬੰਨ ਦਿੱਤਾ ਗਿਆ। ਪਰਿਵਾਰ ਵਾਲਿਆਂ ਨੇ ਦੋਸ਼ੀਆਂ ਖ਼ਿਲਾਫ਼ ਸਖਤ ਕਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਮਜ਼ਦੂਰਾਂ ਦੀ ਮੌਕੇ ’ਤੇ ਹੋਈ ਮੌਤ

ਉਧਰ ਰਾਮਾਂ ਮੰਡੀ ਪੁਲਸ ਨੇ ਅੱਜ ਮ੍ਰਿਤਕ ਰਮਨਦੀਪ ਕੌਰ ਦਾ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।ਰਾਮਾਂ ਮੰਡੀ ਪੁਲਸ ਨੇ ਮ੍ਰਿਤਕ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News