ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਮੌਤ, 10ਨਵੇਂ ਮਾਮਲੇ ਵੀ ਆਏ ਸਾਹਮਣੇ

12/02/2020 2:23:02 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਲਗਾਤਾਰ ਹਾਵੀ ਹੁੰਦਾ ਜਾ ਰਿਹਾ ਹੈ। ਅੱਜ ਫਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 10 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 4 ਕੇਸ ਗਿੱਦੜਬਾਹਾ, 1 ਕੇਸ ਲੰਬੀ, 1 ਕੇਸ ਤਰਖਾਣਵਾਲਾ ਅਤੇ 1 ਕੇਸ ਕਿੱਲਿਆਂਵਾਲੀ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 27 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 339 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1051 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 954 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3580 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3308 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 184 ਕੇਸ ਸਰਗਰਮ ਚੱਲ ਰਹੇ ਹਨ।

70 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ

ਜ਼ਿਲ੍ਹੇ ਅੰਦਰ ਅੱਜ ਫਿਰ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਹੈ। ਮ੍ਰਿਤਕ ਸਥਾਨਕ ਗੋਨਿਆਣਾ ਰੋਡ ਦਾ ਵਾਸੀ ਸੀ, ਜਿਸਦੀ ਉਮਰ 70 ਸਾਲ ਸੀ। ਇਹ ਵਿਅਕਤੀ ਸਾਹ ਦੀ ਤਕਲੀਫ ਤੋਂ ਪੀੜ੍ਹਤ ਸੀ ਅਤੇ ਕੋਰੋਨਾ ਪਾਜ਼ੇਟਿਵ ਹੋਣ ਕਰਕੇ ਫਰੀਦਕੋਟ ਵਿਖੇ ਦਾਖਲ ਸੀ, ਜਿੱਥੇ ਇਲਾਜ ਦੌਰਾਨ ਅੱਜ ਉਸਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ ਕੁੱਲ 88 ਮੌਤਾਂ ਹੋ ਚੁੱਕੀਆਂ ਹਨ।


Bharat Thapa

Content Editor

Related News