ਮਾਨਸਾ ''ਚ ਇਕ ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

07/13/2020 11:57:31 PM

ਮਾਨਸਾ,(ਮਨਜੀਤ)- ਮਾਨਸਾ ਜ਼ਿਲੇ ਅੰਦਰ ਪਿੰਡ ਭੈਣੀਬਾਘਾ ਦਾ ਇਕ 22 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਆਉਣ ’ਤੇ ਲੋਕਾਂ ਦੇ ਮਨਾਂ ਅੰਦਰ ਤਰਥੱਲੀ ਮੱਚੀ ਰਹੀ । ਉਸ ਨੂੰ ਸਿਹਤ ਵਿਭਾਗ ਦੀ ਟੀਮ ਨੇ ਇਲਾਜ ਲਈ ਸਿਵਲ ਹਸਪਤਾਲ ’ਚ ਲਿਆਂਦਾ ਗਿਆ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੈਣੀਬਾਘਾ ਦੇ ਇਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਆਉਣ ’ਤੇ ਸਿਹਤ ਵਿਭਾਗ ਵਲੋਂ ਤੁਰੰਤ ਇਥੋਂ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਲੋਕਾਂ ਦੇ ਨਮੂਨੇ ਲਏ ਜਾ ਰਹੇ ਹਨ ।ਕੋਰੋਨਾ ਸੈਂਪਲਿੰਗ ਦੇ ਜ਼ਿਲਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 62 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿਚੋਂ 54 ਮਰੀਜ਼ ਠੀਕ ਹੋਣ ’ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ ਜਦਕਿ ਹੁਣ ਕੁੱਲ 8 ਕੋਰੋਨਾ ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ । ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ 12359 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ । ਅੱਜ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿਚ 240 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ।


Bharat Thapa

Content Editor

Related News