ਪਿੰਡ ਕੁਠਾਲਾ ''ਚ ਇਕ ਹੋਰ ਵਿਅਕਤੀ ਪਾਇਆ ਗਿਆ ਕੋਰੋਨਾ ਪਾਜ਼ੇਟਿਵ

06/21/2020 11:47:34 PM

ਸੰਦੌੜ,(ਰਿਕਸ਼ੀ)- ਦੇਸ਼ ਭਰ 'ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ 'ਚ ਵੀ ਕੋਰੋਨਾ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ। ਪਿੰਡ ਕੁਠਾਲਾ 'ਚ ਅੱਜ ਕੋਰੋਨਾ ਦਾ ਇਕ ਹੋਰ ਮਾਮਲਾ ਦੇਖਣ ਨੂੰ ਮਿਲਿਆ ਜਿਸ ਨਾਲ ਪਿੰਡ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ। ਪਿੰਡ ਕੁਠਾਲਾ ਦੇ ਰਹਿਣ ਵਾਲੇ ਸੁਬਾਸ਼ ਚੰਦ 49 ਸਾਲਾ ਕਾਰੋਬਾਰੀ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।


Bharat Thapa

Content Editor

Related News