ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ

02/06/2020 1:06:23 AM

ਗੁਰੂ ਹਰਸਹਾਏ,(ਆਵਲਾ )- ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਜੰਗ ਵਿਖੇ 35 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਜੰਗ ਜੋ ਕਿ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ ਜਿਸ ਵੱਲੋਂ ਅੱਜ ਸਵੇਰੇ ਜੰਗਾਂ ਵਾਲੇ ਮੋੜ ’ਤੇ ਨਸ਼ੇ ਦੀ ਓਵਰਡੋਜ਼ ਲੈਣ ਕਾਰਣ ਉਸ ਦੀ ਮੌਤ ਹੋ ਗਈ ਮ੍ਰਿਤਕ ਵਿਅਕਤੀ ਵਿਆਹਿਆ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ।


Bharat Thapa

Content Editor

Related News