‘ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਹਿਮਾਇਤ ਕਰ ਅਕਾਲੀ ਦਲ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ’

09/01/2020 11:32:25 AM

ਚੰਡੀਗੜ੍ਹ (ਕਮਲ) : ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸ਼ੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦਾ ਮੁੱਖ ਮੰਤਰੀ ਵੱਲੋਂ ਮਤਾ ਲਿਆਂਦਾ ਗਿਆ ਸੀ। ਉਸ ਵੇਲੇ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਗੈਰ ਹਾਜ਼ਰ ਹੋ ਕੇ ਪੰਜਾਬ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਵੱਲੋਂ ਆਰਡੀਨੈਂਸ ਵਿਰੋਧੀ ਮਤੇ ਦੇ ਹੱਕ ਵਿਚ ਨਾ ਖੜ੍ਹਣ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਤੇ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ, ਕਿਉਂਕਿ ਅਕਾਲੀ ਦਲ ਵੱਲੋਂ ਇਸ ਆਰਡੀਨੈਂਸ ਦੇ ਹੱਕ ਵਿਚ ਸਾਈਨ ਕੀਤੇ ਗਏ ਹਨ।

ਆਪਣੇ ਜੀਵਨ ਸਾਥੀ ਦੀਆਂ ਇਨ੍ਹਾਂ ਗੱਲਾਂ ’ਤੇ ਕਦੇ ਨਾ ਕਰੋ ਸ਼ੱਕ, ਜਾਣੋ ਕਿਉਂ

ਜੱਥੇ. ਤਲਵੰਡੀ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸ ਵਾਲੇ ਇਜਲਾਸ ’ਚ ਵਿਧਾਨ ਸਭਾ ਤੋਂ ਗੈਰ ਹਾਜ਼ਰ ਰਹਿ ਕੇ ਬਾਦਲ ਪਰਿਵਾਰ ਵੱਲੋਂ ਕੇਂਦਰੀ ਵਜਾਰਤ ’ਚ ਆਪਣੀ ਵਜ਼ੀਰੀ ਬਚਾਈ ਰੱਖਣ ਲਈ ਕਿਸਾਨ ਵਿਰੋਧੀ ਆਰਡੀਨੈਂਸਾਂ ’ਤੇ ਦਿੱਲੀ ਵਿਚ ਸਹੀ ਪਾਉਣਾ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਕਤ ਆਰਡੀਨੈਂਸਾਂ ਨਾਲ ਪੰਜਾਬ ਦੇ ਮੰਡੀਕਰਨ ਦਾ ਭੋਗ ਪੈ ਜਾਵੇਗਾ, ਜਿਸ ਨਾਲ ਕਿਸਾਨਾਂ ਦੀ ਫਸਲ ਕਾਰਪੋਰੇਟ ਕੰਪਨੀਆਂ ਕੌਡੀਆਂ ਦੇ ਭਾਅ ਖ੍ਰੀਦ ਕੇ ਉਨ੍ਹਾਂ ਦਾ ਸ਼ੋਸ਼ਣ ਕਰਨਗੀਆਂ।

ਭਾਰਤ 'ਚ ਦਿਨ-ਬ-ਦਿਨ ਵਧ ਰਿਹਾ ਹੈ ‘ਆਨਲਾਈਨ ਗੇਮਿੰਗ’ ਦਾ ਰੁਝਾਨ, ਜਾਣੋ ਕਿਵੇਂ (ਵੀਡੀਓ)

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਸੂਬੇ ਦੇ ਕਿਸਾਨਾਂ, ਦਲਿਤਾਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ।ਤਲਵੰਡੀ ਨੇ ਅੱਗੇ ਕਿਹਾ ਕਿ ਸੁਖਬੀਰ ਬਾਦਲ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਤੋਂ ਐੱਮ. ਐੱਸ. ਪੀ. ਖਤਮ ਨਾ ਕੀਤੇ ਜਾਣ ਸੰਬੰਧੀ ਇਕ ਚਿੱਠੀ ਲਿਆ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਇਹ ਗੱਲ ਤਾਂ ਹਰ ਵਿਅਕਤੀ ਜਾਣਦਾ ਹੈ ਕਿ ਕੈਬਨਿਟ ਵਿਚ ਪਾਸ ਹੋਏ ਮਤੇ ਸਾਹਮਣੇ ਕਿਸੇ ਮੰਤਰੀ ਦੀ ਇੱਕ ਚਿੱਠੀ ਦੀ ਕੋਈ ਅਹਿਮੀਅਤ ਨਹੀਂ ਹੈ।

ਜ਼ਿਆਦਾ ਭੁੱਖ ਲੱਗਣ ’ਤੇ ਕੀ ਖਾਈਏ ਅਤੇ ਕੀ ਨਾ ਖਾਈਏ, ਜਾਣਨ ਲਈ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਜਿਹੇ ਹੱਥ ਕੰਡੇ ਵਰਤ ਕੇ ਸੂਬੇ ’ਚ ਆਪਣੀ ਗੁਆਚ ਚੁੱਕੀ ਸਿਆਸੀ ਜ਼ਮੀਨ ਨੂੰ ਲੱਭ ਰਿਹਾ ਹੈ। ਜਿਸ ਵਿਚ ਇਹ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ ਕਿਉਂਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਦੀਆਂ ਸਾਰੀਆਂ ਘਟੀਆ ਚਾਲਾਂ ਨੂੰ ਭਲੀਭਾਂਤ ਜਾਣ ਚੁੱਕੇ ਹਨ।       

ਕੋਰੋਨਾ ਦੇ ਮਾਮਲੇ ’ਚ ਭਾਰਤ ਤੋੜ ਰਿਹਾ ਹੈ ਅਮਰੀਕਾ ਦਾ ਰਿਕਾਰਡ, ਜਾਣੋ ਕਿਵੇਂ (ਵੀਡੀਓ)


rajwinder kaur

Content Editor

Related News