ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ’ਚ ਸ਼ਾਮਲ

01/14/2022 3:41:48 AM

ਚੰਡੀਗੜ੍ਹ/ ਪਟਿਆਲਾ (ਬਿਊਰੋ)-  ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਤੇ ਟਕਸਾਲੀ ਅਕਾਲੀ ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਟਿਆਲਾ ਦਾ ਕੋਹਲੀ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਿਹਾ ਹੈ ਅਤੇ ਇਸ ਪਰਿਵਾਰ ਨੇ ਪਟਿਆਲੇ ਦੇ ਕੌਸਲ ਪ੍ਰਧਾਨ ਤੋਂ ਲੈ ਕੇ ਪੰਜਾਬ ਮੰਤਰੀ ਤੱਕ ਅਹੁਦੇ ’ਤੇ ਸੇਵਾ ਨਿਭਾਈ ਹੈ। 

ਇਹ ਖ਼ਬਰ ਪੜ੍ਹੋ-  ਪੰਤ ਦਾ ਦੱ. ਅਫਰੀਕਾ 'ਚ ਸੈਂਕੜਾ, ਅਜਿਹਾ ਕਰਨ ਵਾਲੇ ਬਣੇ ਪਹਿਲੇ ਏਸ਼ੀਆਈ ਵਿਕਟਕੀਪਰ ਬੱਲੇਬਾਜ਼


ਵੀਰਵਾਰ ਨੂੰ ਚੰਡੀਗੜ੍ਹ ਵਿਖੇ ਕੋਹਲੀ ਪਰਿਵਾਰ ਦੇ ਫ਼ਰਜ਼ੰਦ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਰਸਮੀ ਤੌਰ ’ਤੇ ਪਾਰਟੀ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜੀਤਪਾਲ ਸਿੰਘ ਕੋਹਲੀ ਦੇ ‘ਆਪ’ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਸ਼ਹਿਰ ਦੇ ਨਾਲ ਨਾਲ ਸਮੁਚੇ ਪੰਜਾਬ ਵਿਚ ਰਾਜਸੀ ਲਾਭ ਮਿਲੇਗਾ। 

ਇਹ ਖ਼ਬਰ ਪੜ੍ਹੋ- ਮੈਡ੍ਰਿਡ ਨੇ ਬਾਰਸੀਲੋਨਾ ਨੂੰ 100ਵੀਂ ਵਾਰ ਹਰਾਇਆ, ਸਪੈਨਿਸ਼ ਕੱਪ ਦੇ ਫਾਈਨਲ 'ਚ


ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਰਹਿ ਪੰਥ ਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਅਤੇ ਦਾਦਾ ਨੇ ਪਟਿਆਲਾ ਸ਼ਹਿਰ ਦੀ ਨਗਰ ਕੌਸਲ ਪ੍ਰਧਾਨ, ਪੰਜਾਬ ਦੇ ਵਿਧਾਇਕ ਅਤੇ ਮੰਤਰੀ ਵੀ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾ ਜਿਹਾ ਨਹੀਂ ਰਿਹਾ। ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News