ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

09/01/2023 6:06:14 PM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ’ਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ’ਚ ਨਾ ਜਾਣਾ ਪਵੇ।

ਇਹ ਵੀ ਪੜ੍ਹੋ : 2015 ਤੋਂ ਸਜ਼ਾ ਕੱਟ ਰਹੇ ਬੰਦੀ ਨੂੰ ਹਾਈਕੋਰਟ ਨੇ ਰਿਹਾਅ ਕਰਨ ਦੇ ਹੁਕਮ ਦਿੱਤੇ

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ’ਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫ਼ਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾਂ ’ਚ ਇੱਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਅਮਰੀਕਾ ’ਚ ਕੋਵਿਡ ਨੇ ਫਿਰ ਦਿੱਤੀ ਦਸਤਕ, ਹਸਪਤਾਲਾਂ ’ਚ 24 ਫੀਸਦੀ ਮਰੀਜ਼, ਮਾਹਿਰਾਂ ਨੇ ਦਿੱਤੀ ਚਿਤਾਵਨੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

Anuradha

This news is Content Editor Anuradha