ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ''ਚ ਕਿਤਾਬਾਂ ਵੰਡਣ ਦੀ ਪ੍ਰਵਾਨਗੀ : ਡੀ. ਸੀ

05/14/2020 12:06:47 AM

ਮਾਨਸਾ,(ਮਿੱਤਲ)- ਜ਼ਿਲਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਲੋਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕਰਨ ਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਕਿਤਾਬਾਂ ਦੀ ਮੰਗ ਕੀਤੀ ਜਾ ਰਹੀ ਹੈ, ਕਿਉਂਕਿ ਕਿਤਾਬਾਂ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਤਹਿਤ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਮਾਨਸਾ ਅਤੇ ਜ਼ਿਲਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਮਾਨਸਾ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਿਤਾਬਾਂ ਦੀ ਵੰਡ ਅਤੇ ਇਸ ਕੰਮ ਲਈ ਕਿਰਤ , ਟਰਾਂਸਪੋਰਟ ਆਦਿ ਦਾ ਪ੍ਰਬੰਧ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਪਰ ਇਸ ਮੌਕੇ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਯਕੀਨੀ ਬਣਾਉਣਾ ਹੋਵੇਗਾ।


Bharat Thapa

Content Editor

Related News