ਗੁੰਡਾਗਰਦੀ ਦਾ ਨੰਗਾ ਨਾਚ, ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਦੁਕਾਨ ''ਚ ਦਾਖ਼ਲ ਹੋ ਕੇ ਕੀਤਾ ਹਮਲਾ

Sunday, Jul 14, 2024 - 05:26 PM (IST)

ਭਾਦਸੋਂ /ਨਾਭਾ (ਅਵਤਾਰ/ਖੁਰਾਣਾ)- ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਦਿੱਤੂਪੁਰ ਦੇ ਬੱਸ ਸਟੈਂਡ ਨੇੜੇ ਇਕ ਸ਼ਟਰਿੰਗ ਦੀ ਦੁਕਾਨ 'ਤੇ ਕੁਝ ਨਕਾਬਪੋਸ਼ ਵਿਅਕਤੀਆਂ ਵੱਲੋਂ ਦੁਕਾਨ ਅੰਦਰ ਵੜਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀਆਂ 'ਤੇ ਹਮਲਾ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਕ ਲੋਹੇ ਦੀ ਸ਼ਟਰਿੰਗ ਦੀ ਦੁਕਾਨ ਵਿੱਚ 10-12 ਦੇ ਕਰੀਬ ਅਣਪਛਾਤੇ ਵਿਅਕਤੀ ਮੂੰਹ ਬੰਨ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਸ਼ਟਰਿੰਗ ਦੀ ਦੁਕਾਨ ਦੇ ਮਾਲਕ ਅਤੇ ਦੁਕਾਨ 'ਤੇ ਕੰਮ ਕਰ ਰਹੇ ਵਿਅਕਤੀਆਂ 'ਤੇ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ
ਜਾਣਕਾਰੀ ਮੁਤਾਬਕ ਦੁਕਾਨ ਮਾਲਕ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸ਼ਾਹਪੁਰ ਅਤੇ ੳਸ ਦਾ ਸਾਥੀ ਦੁਕਾਨ ਵਿਚ ਬੈਠੇ ਸਨ ਤਾਂ ਅਚਾਨਕ 10-12 ਵਿਅਕਤੀ ਉਨਾ ਦੀ ਦੁਕਾਨ ਵਿਚ ਆਏ ਜੋ ਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਨੇ ਹਮਲਾ ਕਰ ਦਿੱਤਾ ਅਤੇ ਦੁਕਾਨ ਦੀ ਭੰਨਤੋੜ ਵੀ ਕੀਤੀ। ਜ਼ਖ਼ਮੀ ਗੁਰਵਿੰਦਰ ਸਿੰਘ ਨੂੰ ਪਟਿਆਲਾ ਦੇ ਹਸਪਾਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਥਾਣਾ ਭਾਦਸੋਂ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਸੀ. ਸੀ. ਟੀ. ਵੀ. ਫੁਟੇਜ਼ ਦੀ ਪੜਤਾਲ ਕਰਦੇ ਹੋਏ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ।
ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ ਮਿਲੀ ਵੱਡੀ ਜਿੱਤ ਮਗਰੋਂ ਅੱਜ ਜਲੰਧਰ ਆਉਣਗੇ CM ਭਗਵੰਤ ਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News