ਯੂਕ੍ਰੇਨ ’ਚ ਮਰੇ ਚੰਦਨ ਦੀ 36 ਘੰਟਿਆਂ ਬਾਅਦ ਵੀ ਮ੍ਰਿਤਕ ਦੇਹ ਭਾਰਤ ਲਿਆਉਣ ਦਾ ਨਹੀਂ ਹੋ ਸਕਿਆ ਪ੍ਰਬੰਧ

03/04/2022 9:37:01 AM

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਯੂਕ੍ਰੇਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਗਏ ਵਿਦਿਆਰਥੀ ਚੰਦਨ ਜਿੰਦਲ ਦੀ ਮੌਤ ਤੋਂ 36 ਘੰਟੇ ਮਗਰੋਂ ਵੀ ਉਸਦੀ ਮ੍ਰਿਤਕ ਦੇਹ ਭਾਰਤ ’ਚ ਲਿਆਉਣ ਦਾ ਅਜੇ ਤੱਕ ਕੋਈ ਪ੍ਰਬੰਧ ਨਹੀਂ ਹੋ ਸਕਿਆ। ਪੀੜਤ ਪਰਿਵਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਚਿੰਤਾ ਕਰ ਰਹੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਆਈ ਦੁਖਦਾਇਕ ਖ਼ਬਰ, ਬਰਨਾਲਾ ਦੇ ਨੌਜਵਾਨ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਚੰਦਨ ਜਿੰਦਲ 2018 ’ਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕ੍ਰੇਨ ਗਿਆ ਸੀ ਅਤੇ 2 ਫਰਵਰੀ ਨੂੰ ਅਚਾਨਕ ਉਸਨੂੰ ਬ੍ਰੈਨ ਹੈਮਰੇਜ ਹੋ ਗਿਆ| ਜਿਸਦਾ 4 ਫਰਵਰੀ ਨੂੰ ਆਪ੍ਰੇਸ਼ਨ ਕੀਤਾ ਗਿਆ। ਇਸ ਮਗਰੋਂ ਹੀ ਉਹ ਕੋਮਾ ’ਚ ਚੱਲਿਆ ਆ ਰਿਹਾ ਸੀ ਕਿ ਬੀਤੇ ਦਿਨੀਂ ਉਸਦੀ ਮੌਤ ਹੋ ਗਈ | ਮੌਤ ਮਗਰੋਂ ਪੀੜਤ ਪਰਿਵਾਰ ਨੇ ਮ੍ਰਿਤਕ ਦੇਹ ਅਤੇ ਉਸਦੇ ਪਿਤਾ ਸ਼ਿਸ਼ਨ ਜਿੰਦਲ ਨੂੰ ਭਾਰਤ ਲਿਆਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਕੋਲ ਗੁਹਾਰ ਲਾਈ ਸੀ। ਪ੍ਰਸ਼ਾਸਨ ਨੇ ਵੀ ਭਾਰਤ ਸਰਕਾਰ ਨੂੰ ਲਿਖਤੀ ਤੌਰ ’ਤੇ ਭੇਜਿਆ ਸੀ |

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News