ਭੁੱਕੀ ਦੀ ਸਮੱਗਲਿੰਗ ਦੇ ਦੋਸ਼ੀ ਨੂੰ 10 ਸਾਲ ਕੈਦ ਤੇ 1 ਲੱਖ ਜੁਰਮਾਨਾ

10/13/2018 12:40:42 AM

ਮੋਗਾ, (ਸੰਦੀਪ)- ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਚਾਰ ਸਾਲ ਪਹਿਲਾਂ ਥਾਣਾ ਬਾਘਾਪੁਰਾਣਾ ਪੁਲਸ ਵੱਲੋਂ ਭੁੱਕੀ ਸਮੱਗਲਿੰਗ ਦੇ ਦੋਸ਼ਾਂ ’ਚ ਨਾਮਜਦ ਕੀਤੇ ਦੋਸ਼ੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਅਾਧਾਰ ’ਤੇ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਉਸ ਨੂੰ 2 ਸਾਲ ਦੀ ਵਾਧੂ ਸਜ਼ਾ ਵੀ ਕੱਟਣ ਦਾ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਥਾਣਾ ਬਾਘਾਪੁਰਾਣਾ ਪੁਲਸ ਵੱਲੋਂ 21 ਦਸੰਬਰ 2014 ਨੂੰ ਗਸ਼ਤ ਦੌਰਾਨ ਪਿੰਡ ਚੰਨੂਵਾਲਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ ਉਸ ਕੋਲੋਂ 60 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਸੀ। ਮੋਟਰਸਾਈਕਲ ਸਵਾਰ ਦੀ ਪਹਿਚਾਣ ਸਿੰਘ ਰਛਪਾਲ ਸਿੰਘ ਉਰਫ ਗੋਰਾ ਵਾਸੀ ਚੂਹਡ਼ਚੱਕ ਵਜੋਂ ਹੋਈ ਸੀ, ਜਿਸ  ਖਿਲਾਫ  ਮਾਮਲਾ ਦਰਜ ਕੀਤਾ ਗਿਆ ਸੀ।


Related News